Punjab

ਆਮ ਆਦਮੀ ਪਾਰਟੀ ਦੀ ਮਹਿਲਾ MLA ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ

Non-bailable warrant issued against female MLA of Aam Aadmi Party

ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਇੱਕ ਮਾਮਲੇ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਖਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਹੁਣ ਉਹਨਾਂ ਨੂੰ ਅਦਾਤਲ ਵਿੱਚ ਪੇਸ਼ ਹੋਣਾ ਹੀ ਪਵੇਗਾ।

ਦਰਅਸਲ ਮਾਣਹਾਨੀ ਮਾਮਲੇ ‘ਚ ਸੁਣਵਾਈ ਦੌਰਾਨ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਵਿਧਾਇਕ ਡਾ. ਅਮਨਦੀਪ ਅਰੋੜਾ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 30 ਮਈ ਨੂੰ ਹੋਵੇਗੀ। APP ਸਰਕਾਰ ਬਣਨ ਤੋਂ ਬਾਅਦ 12 ਜੂਨ ਨੂੰ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਕੇ ਸਤਨਾਮ ਸਿੰਘ ‘ਤੇ ਇੱਕ ਕਾਲਜ ਦੇ ਪ੍ਰਿੰਸੀਪਲ ‘ਤੇ ਉਸ ਦਾ ਫਰਜ਼ੀ ਪੀ.ਏ ਬਣ ਕੇ ਧਮਕੀਆਂ ਦੇਣ ਦੇ ਦੋਸ਼ ਲਾਏ ਸਨ। ਉਥੇ ਸਤਨਾਮ ਸਿੰਘ ਮਹੇਸ਼ਰੀ ਦੀ ਫੋਟੋ ਅਤੇ ਫੋਨ ਨੰਬਰ ਵੀ ਜਨਤਕ ਕੀਤਾ ਗਿਆ।

 

ਅਗਲੇ ਦਿਨ ਸਤਨਾਮ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਵਿਧਾਇਕ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਸਤਨਾਮ ਨੂੰ 5 ਜੁਲਾਈ ਨੂੰ ਮਾਣਹਾਨੀ ਦੇ ਕਾਨੂੰਨੀ ਨੋਟਿਸ ਦਾ ਜਵਾਬ ਨਹੀਂ ਮਿਲਿਆ। ਅਦਾਲਤ ਨੇ 5 ਅਗਸਤ ਨੂੰ ਪਟੀਸ਼ਨਕਰਤਾ ਦੀ ਅਪੀਲ ਸਵੀਕਾਰ ਕਰਦਿਆਂ ਵਿਧਾਇਕ ਅਮਨਦੀਪ ਅਰੋੜਾ ਨੂੰ 12 ਜਨਵਰੀ ਨੂੰ ਤਲਬ ਕੀਤਾ ਸੀ। ਪਰ ਉਹ ਨਹੀਂ ਪਹੁੰਚੀ। ਜਦੋਂ 12 ਅਪਰੈਲ ਨੂੰ ਵੀ ਵਿਧਾਇਕ ਨਹੀਂ ਪੁੱਜੇ ਤਾਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਗਿਆ।

Back to top button