ਹਰਿਆਣਾ ਵਿਚ ਗਠਜੋੜ ਦੀਆਂ ਗੱਲਾਂ ਵਿਚਾਲੇ ਕਾਂਗਰਸ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ‘ਆਪ’ ਵਿਧਾਇਕ ਅਤੇ ਸਾਬਕਾ ਮੰਤਰੀ ਰਾਜੇਂਦਰ ਪਾਲ ਗੌਤਮ (mla Rajendra Pal Gautam) ਅੱਜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ।
ਕਾਂਗਰਸ ‘ਚ ਸ਼ਾਮਲ ਹੋਏ ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ
ਹਰਿਆਣਾ ਵਿਧਾਨ ਸਭਾ ਚੋਣਾਂ 2024 ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਦੋਵਾਂ ਨੇ ਕਾਂਗਰਸ ਪ੍ਰਧਾਨ ਮਲਕਾਰਜੁਨ ਖੜਗੇ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਸੀ। ਹੁਣ ਇਨ੍ਹਾਂ ਦੋਵਾਂ ਦੇ ਨਾਂ ਪਾਰਟੀ ਦੀ ਉਮੀਦਵਾਰ ਸੂਚੀ ਵਿੱਚ ਆਉਣ ਦੀ ਸੰਭਾਵਨਾ ਹੈ। ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਵਿਨੇਸ਼ ਅਤੇ ਬਜਰੰਗ ਹੁਣ ਕੁਸ਼ਤੀ ਦੇ ਅਖਾੜੇ ਤੋਂ ਸਿਆਸੀ ਮੈਦਾਨ ‘ਚ ਨਜ਼ਰ ਆਉਣਗੇ।