ਆਸ਼ਕ ਵਲੋਂ ਆਪਣੀ ਮਾਸ਼ੂਕਾ ਦੇ ਘਰ ਹਮਲਾ, ਪਤੀ ਦੀ ਮੌਤ ‘ਤੇ ਪਤਨੀ ਗੰਭੀਰ ਜ਼ਖਮੀ
Ashak attacked his wife's house, the wife was seriously injured on the death of her husband
ਫਰੀਦਕੋਟ ਸ਼ਹਿਰ ਦੀ ਡੋਗਰ ਬਸਤੀ ਵਿੱਚ ਬੀਤੀ ਰਾਤ ਇੱਕ ਪ੍ਰੇਮੀ ਨੇ ਆਪਣੀ ਵਿਆਹੁਤਾ ਪ੍ਰੇਮਿਕਾ ਦੇ ਘਰ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਮਹਿਲਾ ਦੇ ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ ਦੇ ਬੱਚੇ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਔਰਤ ਸਾਢੇ ਚਾਰ ਮਹੀਨੇ ਪਹਿਲਾਂ ਇੱਕ ਨੌਜਵਾਨ ਦੇ ਪਿਆਰ ‘ਚ ਪੈ ਕੇ ਉਸ ਨਾਲ ਰਹਿਣ ਲੱਗ ਪਈ ਸੀ, ਪਰ ਕੁਝ ਦਿਨ ਪਹਿਲਾਂ ਹੀ ਆਪਣੇ ਪਤੀ ਦੇ ਘਰ ਵਾਪਸ ਆ ਗਈ ਸੀ। ਇਸ ਤੋਂ ਬਾਅਦ ਪ੍ਰੇਮੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਹਿਲਾ ਦੇ ਘਰ ‘ਤੇ ਹਮਲਾ ਕਰ ਦਿੱਤਾ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦੇ 41 ਸਾਲਾ ਬੇਟੇ ਦਾ ਵਿਆਹ 2007 ਵਿੱਚ ਹੋਇਆ ਸੀ। ਪੁੱਤਰ ਅਤੇ ਨੂੰਹ ਦੇ ਦੋ ਬੱਚੇ ਹਨ। ਕੁਝ ਮਹੀਨੇ ਪਹਿਲਾਂ 31 ਸਾਲਾ ਨੂੰਹ ਦੁਪਹਿਰ ਸਮੇਂ ਘਰ ਛੱਡ ਕੇ ਆਪਣੇ ਹੀ ਇਲਾਕੇ ‘ਚ ਦੋ ਗਲੀ ਦੂਰ ਆਪਣੇ ਪ੍ਰੇਮੀ ਸੰਦੀਪ ਨਾਲ ਰਹਿਣ ਲਈ ਚਲੀ ਗਈ ਸੀ।
ਉਹ 2 ਦਿਨ ਪਹਿਲਾਂ ਹੀ ਉਥੋਂ ਘਰ ਪਰਤੀ ਸੀ। ਰਾਤ ਸਮੇਂ ਸੰਦੀਪ, ਮਨੀ ਅਤੇ ਸ਼ੰਕਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਘਰ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ ਦੇ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋ ਕੇ ਉਸ ਦੇ ਘਰ ਦਾ ਕਾਫੀ ਸਾਮਾਨ ਤੋੜ ਦਿੱਤਾ ਅਤੇ ਉਸ ਦੇ ਲੜਕੇ ਅਤੇ ਨੂੰਹ ਦੀ ਵੀ ਕੁੱਟਮਾਰ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ।
ਜਿਸ ਕਾਰਨ ਬੇਟੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਨੂੰਹ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ। ਉਸ ਨੇ ਪੁਲੀਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਆਰਥਿਕ ਮਦਦ ਦੀ ਮੰਗ ਕੀਤੀ ਹੈ ਤਾਂ ਜੋ ਉਸ ਦੇ ਪਰਿਵਾਰ ਦਾ ਸਹਾਰਾ ਬਣ ਸਕੇ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਫਰੀਦਕੋਟ ਦੇ ਡੀਐਸਪੀ ਸ਼ਮਸ਼ੇਰ ਸਿੰਘ ਵੀ ਮੌਕੇ ’ਤੇ ਪੁੱਜੇ। ਡੀਐਸਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ