

ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਵਿੱਚ ਸ਼ਨੀਵਾਰ (29 ਅਕਤੂਬਰ) ਨੂੰ ਇੱਕ ਹੈਲੋਵੀਨ ਪਾਰਟੀ ਦੌਰਾਨ ਅਚਾਨਕ ਭਾਜੜ ਮੱਚ ਗਈ। ਇਸ ਹਾਦਸੇ ‘ਚ 150 ਲੋਕਾਂ ਦੀ ਮੌਤ ਹੋ ਗਈ ਅਤੇ 150 ਤੋਂ ਜ਼ਿਆਦਾ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਭਗਦੜ ਦੌਰਾਨ ਘੱਟੋ-ਘੱਟ 50 ਲੋਕਾਂ ਨੂੰ ਦਿਲ ਦਾ ਦੌਰਾ ਵੀ ਪਿਆ। ਦੇਸ਼ ਦੀ ਯੋਨਹਾਪ ਨਿਊਜ਼ ਏਜੰਸੀ ਮੁਤਾਬਕ ਸਿਓਲ ‘ਚ ਹੈਲੋਵੀਨ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਛੋਟੀ ਸੜਕ ’ਤੇ ਲੋਕਾਂ ਦੀ ਆਵਾਜਾਈ ਕਾਰਨ ਭਗਦੜ ਮੱਚ ਗਈ।
ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ-ਯੋਲ ਨੇ ਹਾਦਸੇ ਦੀ ਸੂਚਨਾ ਮਿਲਣ ਦੇ ਤੁਰੰਤ ਬਾਅਦ ਯੋਂਗਸਾਨ-ਗੁ ਜ਼ਿਲੇ ਦੇ ਇਟਾਵਾਨ ‘ਚ ਡਿਜ਼ਾਸਟਰ ਰਿਸਪਾਂਸ ਟੀਮ ਨੂੰ ਭੇਜਣ ਦੇ ਹੁਕਮ ਦਿੱਤੇ ਹਨ।

ਰਿਪੋਰਟ ਮੁਤਾਬਕ ਰਾਜਧਾਨੀ ਸਿਓਲ ਵਿੱਚ ਅੱਗ ਬੁਝਾਊ ਵਿਭਾਗ ਨੇ ਕਿਹਾ ਕਿ ਉਨ੍ਹਾੰ ਨੂੰ ਭਗਦੜ ਵਿੱਚ ਫਸਣ ਕਾਰਨ ਸਾਹ ਲੈਣ ਵਿੱਚ ਤਕਲੀਫ ਦੀਆਂ 81 ਸ਼ਿਕਾਇਤਾਂ ਮਿਲੀਆਂ ਹਨ।
ਪੁਲਿਸ ਦਾ ਕਹਿਣਾ ਹੈ ਕਿ ਐਮਰਜੈਂਸੀ ਅਧਿਕਾਰੀਆਂ ਨੂੰ ਸਿਓਲ ਦੇ ਇਟਾਵਾਨ ਖੇਤਰ ਦੇ ਲੋਕਾਂ ਤੋਂ ਘੱਟੋ-ਘੱਟ 81 ਕਾਲਾਂ ਆਈਆਂ ਸਨ ਕਿ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਨੈਸ਼ਨਲ ਫਾਇਰ ਏਜੰਸੀ ਦੇ ਇੱਕ ਅਧਿਕਾਰੀ ਚੋਈ ਚੇਓਨ-ਸਿਕ ਨੇ ਕਿਹਾ ਕਿ ਲਗਭਗ 150 ਲੋਕ ਜ਼ਖਮੀ ਹੋਏ ਹਨ, ਦਰਜਨਾਂ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਹਾਦਸੇ ‘ਚ ਹੁਣ ਤੱਕ 120 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਸਾਰੇ ਐਮਰਜੈਂਸੀ ਕਰਮਚਾਰੀਆਂ ਨੂੰ ਕੀਤਾ ਗਿਆ ਤਾਇਨਾਤ
ਉਨ੍ਹਾ ਕਿਹਾ ਕਿ ਭੀੜ ਸ਼ਹਿਰ ਦੇ ਇੱਕ ਪ੍ਰਸਿੱਧ ਪਾਰਟੀ ਸਥਾਨ ਹੈਮਿਲਟਨ ਹੋਟਲ ਦੇ ਨੇੜੇ ਇਕੱਠੀ ਹੋਈ ਸੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਤੋਂ 400 ਤੋਂ ਵੱਧ ਐਮਰਜੈਂਸੀ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਿਓਲ ਵਿੱਚ ਉਪਲਬਧ ਲਗਭਗ ਸਾਰਾ ਸਟਾਫ ਵੀ ਸ਼ਾਮਲ ਹੈ। ਸਿਓਲ ਦੇ ਮੇਅਰ ਓ ਸੇ-ਹੂਨ ਯੂਰਪ ਦਾ ਦੌਰਾ ਕਰ ਰਹੇ ਹਨ, ਪਰ ਇਸ ਖ਼ਬਰ ਤੋਂ ਬਾਅਦ ਉਨ੍ਹਾਂ ਨੇ ਘਰ ਪਰਤਣ ਦਾ ਫੈਸਲਾ ਕੀਤਾ ਹੈ।
ਰਾਸ਼ਟਰਪਤੀ ਨੇ ਨਿਰਦੇਸ਼ ਦਿੱਤੇ
ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯੇਓਲ ਨੇ ਇੱਕ ਬਿਆਨ ਵਿਚ ਕਿਹਾ ਕਿ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਜਲਦੀ ਇਲਾਜ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਹੈਲੋਵੀਨ ਪਾਰਟੀ ਸਥਾਨਾਂ ਦੀ ਸੁਰੱਖਿਆ ਦੀ ਸਮੀਖਿਆ ਕਰਨੀ ਚਾਹੀਦੀ ਹੈ।