ਮਾਨ ਸਰਕਾਰ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਮਾਰਚ ਮਹੀਨੇ ਆਨੰਦਪੁਰ ਸਾਹਿਬ ਵਿਖੇ ਹੋਵੇਗਾ ਅਤੇ ਉਨ੍ਹਾਂ ਦੀ ਲਾੜੀ ਆਈਪੀਐਸ ਅਧਿਕਾਰੀ ਜੋਤੀ ਯਾਦਵ ਹੋਵੇਗੀ। ਵਿਆਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਬੈਂਸ ਦਾ ਵਿਆਹ ਪੰਜਾਬ ਕੇਡਰ ਦੀ ਆਈਪੀਐਸ ਅਫਸਰ ਡਾਕਟਰ ਜੋਤੀ ਯਾਦਵ ਨਾਲ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਦੋਵਾਂ ਦਾ ਵਿਆਹ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਹੋ ਰਿਹਾ ਹੈ। ਦੋਵੇਂ ਇਸੇ ਮਹੀਨੇ 25 ਅਤੇ 26 ਮਾਰਚ ਨੂੰ ਆਨੰਦਪੁਰ ਸਾਹਿਬ ਵਿੱਚ ਸਾਦੇ ਸਮਾਗਮ ਵਿੱਚ ਵਿਆਹ ਕਰਵਾ ਸਕਦੇ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਹਰਜੋਤ ਬੈਂਸ ਦੀ ਲਾੜੀ ਬਣਨ ਜਾ ਰਹੀ ਡਾ: ਜੋਤੀ ਯਾਦਵ ਭਾਰਤੀ ਪੁਲਿਸ ਸੇਵਾ (ਆਈਪੀਐਸ) ਦੇ 2019 ਬੈਚ ਦੀ ਅਧਿਕਾਰੀ ਹੈ। ਉਸਦਾ ਪਰਿਵਾਰ ਗੁਰੂਗ੍ਰਾਮ ਵਿੱਚ ਰਹਿੰਦਾ ਹੈ। ਜੋਤੀ ਯਾਦਵ, ਜੋ ਕਿ ਲੁਧਿਆਣਾ ਵਿੱਚ ਏਡੀਸੀਪੀ ਸਨ, ਇਸ ਸਮੇਂ ਮਾਨਸਾ ਵਿੱਚ ਐਸਪੀ ਹੈੱਡਕੁਆਰਟਰ ਵਜੋਂ ਤਾਇਨਾਤ ਹਨ। ਹਰਜੋਤ ਸਿੰਘ ਬੈਂਸ ਰੋਪੜ ਜ਼ਿਲ੍ਹੇ ਦੀ ਆਨੰਦਪੁਰ ਸਾਹਿਬ ਸੀਟ ਤੋਂ ਵਿਧਾਇਕ ਹਨ। ਉਹ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵਿੱਚ ਸਿੱਖਿਆ ਵਿਭਾਗ ਨੂੰ ਸੰਭਾਲ ਰਹੇ ਹਨ। ਇਸ ਤੋਂ ਪਹਿਲਾਂ ਉਹ ਜੇਲ੍ਹ ਮੰਤਰੀ ਵੀ ਰਹਿ ਚੁੱਕੇ ਹਨ।