
ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਸ਼ਮੀਰ ਸਿੰਘ ਘੁੱਗਸ਼ੋਰ ਨੂੰ ਦੇਰ ਰਾਤ ਜਲੰਧਰ ‘ਚ ਪੁਲਿਸ ਵੱਲੋਂ ਗਿ੍ਫ਼ਤਾਰ ਕਰ ਲਿਆ ਗਿਆ। ਮਜ਼ਦੂਰ ਆਗੂ ਨੂੰ ਉਸ ਵੇਲੇ ਗਿ੍ਫਤਾਰ ਕੀਤਾ ਗਿਆ ਜਦੋਂ ਉਹ ਮੋਗਾ ਵਿਖੇ 8 ਮਜ਼ਦੂਰ ਜਥੇਬੰਦੀਆ ਦੇ ਸਾਂਝੇ ਮੋਰਚੇ ਦੀ ਮੀਟਿੰਗ ‘ਚ ਹਿੱਸਾ ਲੈ ਕੇ ਪਰਤ ਰਹੇ ਸਨ। ਇਹ ਜਾਣਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਵੱਲੋਂ ਦਿੱਤੀ ਗਈ। ਉਨਾਂ੍ਹ ਦੱਸਿਆ ਕਿ ਘੁੱਗਸ਼ੋਰ ਸਾਥੀਆ ਨਾਲ ਮੋਗਾ ਵਿਖੇ ਜਥੇਬੰਦੀਆਂ ਦੀ ਮੀਟਿੰਗ ‘ਚ ਹਿੱਸਾ ਲੈਣ ਗਏ ਹੋਏ ਸਨ ਤੇ ਵਾਪਸੀ ਵੇਲੇ ਜਦੋਂ ਜਲੰਧਰ ਪੁੱਜੇ ਤਾਂ ਉਨਾਂ੍ਹ ਨੂੰ ਪੁਲਿਸ ਵੱਲੋਂ ਗਿ੍ਫਤਾਰ ਕਰ ਲਿਆ ਗਿਆ। ਪੀਟਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਾਥੀਆ ਰਾਹੀਂ ਇਸ ਦੀ ਜਾਣਕਾਰੀ ਹਾਸਲ ਕੀਤੀ ਤਾਂ ਪਤਾ ਲੱਗਾ ਕਿ ਘੁੱਗਸ਼ੋਰ ਨੂੰ ਸੀਆਈਏ ਸਟਾਫ ਦਿਹਾਤੀ ਦੀ ਪੁਲਿਸ ਨੇ ਹਿਰਾਸਤ ‘ਚ ਲਿਆ ਹੈ ਹਾਲਾਂਕਿ ਇਸ ਦੀ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ। ਪੀਟਰ ਨੇ ਦੱਸਿਆ ਕਿ ਇਹ ਵੀ ਪਤਾ ਲੱਗਾ ਹੈ ਕਿ ਕਸ਼ਮੀਰ ਸਿੰਘ ਘੁੱਗਸ਼ੋਰ ਨੂੰ ਥਾਣਾ ਕਰਤਾਰਪੁਰ ‘ਚ ਦਰਜ ਇਕ ਮਾਮਲੇ ਤਹਿਤ ਗਿ੍ਫਤਾਰ ਕੀਤਾ ਦੱਸਿਆ ਜਾ ਰਿਹਾ ਹੈ।