ਇੰਨੋਸੈਂਟ ਹਾਰਟਸ ਵਿੱਚ ‘ਹੈਰੀਟੇਜ ਕਲੱਬ’ ਦੇ ਵਿਦਿਆਰਥੀਆਂ ਨੇ ‘ਸਾਡਾ ਗੌਰਵ-ਸਾਡਾ ਵਿਰਸਾ’ ਥੀਮ ਹੇਠ ਮਨਾਇਆ ‘ਵਿਸ਼ਵ ਵਿਰਾਸਤ ਦਿਵਸ’
ਹੈਰੀਟੇਜ ਕਲੱਬ ਦੇ ਵਿਦਿਆਰਥੀਆਂ ਨੇ ਇੰਨੋਸੈਂਟ ਹਾਰਟਸ ਦੇ ਪੰਜੇ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ-ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਵਿੱਚ ‘ਵਿਸ਼ਵ ਹੈਰੀਟੇਜ ਦਿਵਸ’ ਬੜੀ ਧੂਮਧਾਮ ਨਾਲ ਮਨਾਇਆ। ਇਸ ਮੌਕੇ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਹੈਰੀਟੇਜ ਕਲੱਬ ਦੇ ਅੰਬੈਸਡਰ ਵਿਦਿਆਰਥੀਆਂ ਨੇ ਦੱਸਿਆ ਕਿ ਇਨ੍ਹਾਂ ਗਤੀਵਿਧੀਆਂ ਨੂੰ ਕਰਵਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਮਨੁੱਖੀ ਸੱਭਿਅਤਾ ਨਾਲ ਸਬੰਧਤ ਇਤਿਹਾਸਕ ਅਤੇ ਸੱਭਿਆਚਾਰਕ ਥਾਵਾਂ ਦੀ ਸਾਂਭ ਸੰਭਾਲ ਲਈ ਜਾਗਰੂਕ ਕਰਨਾ ਹੈ।
ਇਸ ਮੌਕੇ ਹੈਰੀਟੇਜ ਕਲੱਬ ਦੇ ਵਿਦਿਆਰਥੀਆਂ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਗ੍ਰੇਡ 1 ਅਤੇ 2 ਦੇ ਵਿਦਿਆਰਥੀਆਂ ਨੂੰ ਭਾਰਤੀ ਸਮਾਰਕਾਂ ਅਤੇ ਦੇਸ਼ ਦੇ ਸੱਭਿਆਚਾਰਕ ਸਥਾਨਾਂ ਬਾਰੇ ਪੂਰੀ ਜਾਣਕਾਰੀ ਦਿੱਤੀ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੰਤਰ-ਹਾਊਸ ਐਕਸਟੈਂਪੋਰ ਮੁਕਾਬਲਾ ਕਰਵਾਇਆ ਗਿਆ। ਛੇਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਮਾਡਲਿੰਗ ਪੇਸ਼ ਕੀਤੀ ਗਈ, ਜਿਸ ਦੀ ਬਹੁਤ ਪ੍ਰਸੰਸਾ ਕੀਤੀ ਗਈ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਸਾਡਾ ਗੌਰਵ, ਸਾਡਾ ਵਿਰਸਾ’ ਵਿਸ਼ੇ ਤਹਿਤ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿੱਚ ਵਿਦਿਆਰਥੀਆਂ ਨੇ ਵਿਸਾਖੀ ਦੇ ਤਿਉਹਾਰ ’ਤੇ ਕਵਿਤਾਵਾਂ ਪੇਸ਼ ਕੀਤੀਆਂ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਲੋਕ ਗੀਤ ਗਾਏ। ਵਿਦਿਆਰਥੀਆਂ ਨੇ ਪੰਜਾਬ ਦੇ ਲੋਕ ਨਾਚ ਗਿੱਧਾ ਅਤੇ ਭੰਗੜੇ ਦੀ ਬਹੁਤ ਹੀ ਮਨਮੋਹਕ ਪੇਸ਼ਕਾਰੀ ਦਿੱਤੀ, ਵਿਦਿਆਰਥੀਆਂ ਨੇ ਆਪਣੇ ਸੱਭਿਆਚਾਰ ਨੂੰ ਜਿਉਂਦਾ ਰੱਖਣ ਦਾ ਸਬੂਤ ਦਿੱਤਾ। ਕਲਾਸਾਂ ਵਿੱਚ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਦੇਸ਼ ਦੀ ਵਿਰਾਸਤ ਨੂੰ ਸਾਫ਼ ਸੁਥਰਾ ਰੱਖਣ ਅਤੇ ਇਸ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾਉਣ ਲਈ ਪ੍ਰੇਰਿਤ ਕੀਤਾ, ਇਸ ਤਰ੍ਹਾਂ ਉਹ ਵੀ ਦੇਸ਼ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਦੇ ਹਨ।