EducationJalandhar

ਇੰਨੋਸੈਂਟ ਹਾਰਟਸ ਸਕੂਲ ਵਿਖੇ ‘ਵੀਰ ਬਾਲ ਦਿਵਸ’ ਤੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ

A true tribute to the sacrifice of the four Sahibzadas on 'Veer Bal Diwas' at Innocent Hearts School

ਇੰਨੋਸੈਂਟ ਹਾਰਟਸ ਸਕੂਲ ਵਿਖੇ ‘ਵੀਰ ਬਾਲ ਦਿਵਸ’ ਤੇ ਕਰਵਾਈਆਂ ਗਈਆਂ ਗਤੀਵਿਧੀਆਂ ਦੁਆਰਾ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸੱਚੀ ਸ਼ਰਧਾਂਜਲੀ

 ਇੰਨੋਸੈਂਟ ਹਾਰਟਸ ਦੇ ਸਾਰੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ  ਰੋਡ)  ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਕਵਿਤਾ ਵਾਚਣ, ਭਾਸ਼ਣ, ਪੈਰਾਗ੍ਰਾਫ਼ ਰਾਈਟਿੰਗ ਆਦਿ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ‘ਤੇ ਆਧਾਰਿਤ ਐਨੀਮੇਟਿਡ ਫਿਲਮ ਦਿਖਾਈ ਗਈ, ਜਿਸ ਵਿੱਚ ਇਨ੍ਹਾਂ ਬੱਚਿਆਂ ਦੀ ਬਹਾਦਰੀ, ਦਲੇਰੀ ਅਤੇ ਦੇਸ਼ ਦੀ ਭਲਾਈ ਲਈ ਕੀਤੀਆਂ ਕੁਰਬਾਨੀਆਂ ਦੀ ਵੀਰ ਗਾਥਾ ਦਿਖਾਈ ਗਈ। ਇਸ ਮੌਕੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਧਰਮ ਲਈ ਦਿੱਤੀਆਂ ਗਈਆਂ ਸ਼ਹਾਦਤਾਂ ਬਾਰੇ ਚਾਨਣਾ ਪਾਇਆ ਗਿਆ। ਜਮਾਤਾਂ ਵਿੱਚ ਵੀ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਖ਼ਾਤਰ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਸਰਬੰਸਦਾਨੀ ਵੀ ਕਿਹਾ ਜਾਂਦਾ ਹੈ। ਸਾਨੂੰ ਵੀ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ।ਵਿਦਿਆਰਥੀਆਂ ਵੱਲੋਂ ਦਸਮ ਗੁਰੂ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਭੇਂਟ ਕੀਤੀ।

Back to top button