Punjab

ਇੰਮੀਗ੍ਰੇਸ਼ਨ ਏਜੰਟ ‘ਤੇ ਬੰਦੂਕ ਤਾਣ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ 2 ਪੰਜਾਬੀ ਨੌਜਵਾਨ ਗ੍ਰਿਫਤਾਰ

2 Punjabi youth arrested for pointing gun at immigration agent, threatening to kill

ਪੁਲੀਸ ਨੇ ਕੈਲਗਰੀ ਦੇ ਦਸਮੇਸ਼ ਕਲਚਰਲ ਸੈਂਟਰ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਇੰਮੀਗ੍ਰੇਸ਼ਨ ਏਜੰਟ ‘ਤੇ ਬੰਦੂਕ ਤਾਣ ਕੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਰੰਧਾਵਾ ਤੇ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ।

ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ‘ਚ ਉਮੀਦਵਾਰਾਂ ਨੂੰ ਦਿਤੀ ਵੱਡੀ ਰਾਹਤ

ਦੋਵਾਂ ਖ਼ਿਲਾਫ਼ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਪੁਲੀਸ ਮੁਲਜ਼ਮਾਂ ਖ਼ਿਲਾਫ਼ ਲਾਏ ਫਿਰੌਤੀ ਮੰਗਣ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਇੰਮੀਗ੍ਰੇਸ਼ਨ ਏਜੰਟ ਨੇ ਦੋਸ਼ ਲਾਇਆ ਕਿ ਉਸਨੂੰ ਫੋਨ ‘ਤੇ ਧਮਕੀਆਂ ਮਿਲ ਰਹੀਆਂ ਸਨ ਅਤੇ ਫਿਰੌਤੀ ਮੰਗੀ ਜਾ ਰਹੀ ਸੀ। ਫੋਨ ਨੰਬਰ ਰਾਹੀਂ ਉਸ ਨੇ ਮੁਲਜ਼ਮਾਂ ਦੀ ਪਛਾਣ ਕੀਤੀ। ਉਨ੍ਹਾਂ ਕਿਹਾ ਕਿ ਚਾਰ ਦਿਨ ਪਹਿਲਾਂ ਉਹ ਉਕਤ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਖੜ੍ਹਾ ਸੀ। ਇਸ ਦੌਰਾਨ ਦੋਵੇਂ ਮੁਲਜ਼ਮ ਉੱਥੇ ਪਹੁੰਚੇ ਅਤੇ ਉਸ ‘ਤੇ ਪਿਸਤੌਲ ਤਾਣ ਦਿੱਤਾ। ਘਟਨਾ ਸਥਾਨ ‘ਤੇ ਪੁੱਜੀ ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੂਰੀ ਘਟਨਾ ਦੀ ਵੀਡੀਓ ਵਾਇਰਲ ਹੋ ਗਈ। ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਵਾਪਰੀ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ। ਪੁਲੀਸ ਨੇ ਨਿਹੰਗ ਰਿਐਟਰ ਦੇ ਨਾਂਅ ਹੇਠ ਕਾਰੋਬਾਰ ਕਰਦੇ ਗੁਰਸੇਵਕ ਤੇ ਉਸਦੇ ਸਾਥੀ ਸੁਖਪ੍ਰੀਤ ਸਿੰਘ (ਸਟੱਡੀ ਵੀਜ਼ਾ) ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

Back to top button