India
ਕਾਂਗਰਸ ਤੇ AAP ਵੱਲੋਂ ਵੱਖਰੇ ਤੌਰ ‘ਤੇ ਚੋਣ ਲੜਣ ਦੀ ਤਿਆਰੀ?
Congress and AAP preparing to contest elections separately?

INDIA ਗਠਜੋੜ ਮੁਤਾਬਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਕੌਮੀ ਪੱਧਰ ‘ਤੇ ਇਕੱਠੇ ਚੋਣ ਲੜਨ ਲਈ ਸਹਿਮਤ ਹੋ ਗਏ ਹਨ। ਪਰ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਗਠਜੋੜ ਨੂੰ ਲੈ ਕੇ ਸਥਿਤੀ ਹਾਲੇ ਕੁਝ ਸਾਫ ਨਹੀਂ ਹੈ। ਕਾਂਗਰਸ 23 ਜਨਵਰੀ ਤੋਂ 25 ਜਨਵਰੀ ਤੱਕ ਸੂਬਾਈ ਆਗੂਆਂ ਨਾਲ 6 ਸੰਸਦੀ ਹਲਕਿਆਂ ਦਾ ਦੌਰਾ ਕਰਕੇ ਵਰਕਰਾਂ ਦੀ ਸਲਾਹ ਲਵੇਗੀ। ਇਸ ਦੌਰਾਨ ਲੋਕ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰਾਂ ਦੀ ਵੀ ਤਲਾਸ਼ ਕੀਤੀ ਜਾਵੇਗੀ।

ਪੰਜਾਬ ਵਿੱਚ INDIA ਗਠਜੋੜ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਪੰਜਾਬ ਵਿੱਚ ਅਜਿਹਾ ਹੋਣ ਦੀ ਸੰਭਾਵਨਾ ਘੱਟ ਜਾਪ ਰਹੀ ਹੈ। ਦੋਵਾਂ ਪਾਰਟੀਆਂ ਦੀ ਹਾਈਕਮਾਂਡ ਵਿਚਾਲੇ ਪੰਜ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਸਕੀ।