Punjab

ਕਿਸਾਨਾਂ-ਮੰਤਰੀਆਂ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਅੱਜ ਦਿੱਲੀ ਵੱਲ ਕੂਚ ਕਰਨਗੇ ਕਿਸਾਨ, ਦਿੱਲੀ ਜਾਣ ਵਾਲੇ ਲੋਕਾਂ ਲਈ ਐਡਵਾਈਜ਼ਰੀ ਜਾਰੀ

A meeting of farmers and ministers was held in Besita, farmers will march to Delhi at 10 am today

ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਕਿਸਾਨਾਂ ਅਤੇ ਸਰਕਾਰ ਵਿਚਾਲੇ 13 ਫ਼ਰਵਰੀ ਯਾਨੀ ਸੋਮਵਾਰ ਨੂੰ ਹੋਈ ਕਈ ਮੀਟਿੰਗਾਂ ਬੇਸਿੱਟਾ ਰਹੀਆਂ। ਪੰਜ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਵੀ ਆਗੂਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਨਹੀਂ ਹੋ ਸਕੀ। ਇਸ ਦੇ ਨਾਲ ਹੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਬਰਕਰਾਰ ਰੱਖਿਆ ਹੈ। ਦੱਸਿਆ ਜਾ ਰਿਹਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਅਤੇ ਕਰਜ਼ਾ ਮੁਆਫੀ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਸਫਲ ਨਹੀਂ ਹੋ ਸਕੀ ਹੈ। ਕੇਂਦਰ ਸਰਕਾਰ ਵੱਲੋਂ ਹਾਈ ਪਾਵਰ ਕਮੇਟੀ ਬਣਾਉਣ ਦੀ ਗੱਲ ਚੱਲ ਰਹੀ ਹੈ। ਕਿਸਾਨ ਇਸ ਲਈ ਤਿਆਰ ਨਹੀਂ ਹਨ।

ਚੰਡੀਗੜ੍ਹ ਵਿਚ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਣ ਵਾਲੀ ਮੀਟਿੰਗ ਖਤਮ ਹੋ ਚੁੱਕੀ ਹੈ। ਇਹ ਮੀਟਿੰਗ ਲਗਭਗ 5 ਘੰਟੇ ਚੱਲੀ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਚੰਡੀਗੜ੍ਹ ਦੀ ਮੀਟਿੰਗ ਵਿਚ ਕਿਸਾਨਾਂ ਤੇ ਸਰਕਾਰ ਵਿਚਾਲੇ ਕਈ ਮੰਗਾਂ ‘ਤੇ ਸਹਿਮਤੀ ਬਣ ਗਈ ਹੈ। ਜਦੋਂ ਕਿ ਕੁਝ ਮੰਗਾਂ ‘ਤੇ ਅਜੇ ਵੀ ਪੇਚ ਅੜਿਆ ਹੋਇਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ‘ਤੇ ਕੀਤੇ ਪਰਚੇ ਰੱਦ ਕਰਨ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ ਤੇ ਨਾਲ ਹੀ ਲਖੀਮਪੁਰ ਖੀਰੀ ਮਾਮਲੇ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਨੂੰ ਵੀ ਮਨਜ਼ੂਰ ਕਰ ਲਿਆ ਗਿਆ ਹੈ ਪਰ ਕੁਝ ਮੰਗਾਂ ਨੂੰ ਅਜੇ ਵੀ ਸਵੀਕਾਰ ਨਹੀਂ ਕੀਤਾ ਗਿਆ ਜਿਸ ਕਰਕੇ ਕਿਸਾਨ ਸਵੇਰੇ 10 ਵਜੇ ਦਿੱਲੀ ਵੱਲ ਕੂਚ ਕਰਨਗੇ।

ਕਿਸਾਨਾਂ ਦਾ ਕੂਚ ਕਰਕੇ ਨਵੀਂ ਐਡਵਾਇਜ਼ਰੀ ਜਾਰੀ

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਲੋਕਾਂ ਲਈ ਨਵੀਂ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਪੰਚਕੂਲਾ-ਬਰਵਾਲਾ-ਸਾਹਾ-ਬਰਾਰਾ-ਬਬੈਨ-ਲਾਡਵਾ-ਪਿਪਲੀ-ਕੁਰੂਕਸ਼ੇਤਰ ਜਾਣ ਦੀ ਸਲਾਹ ਦਿੱਤੀ ਗਈ ਹੈ ਜਾਂ ਫਿਰ ਚੰਡੀਗੜ੍ਹ ਤੋਂ ਦਿੱਲੀ ਵਾਇਆ ਪੰਚਕੂਲਾ-ਬਰਵਾਲਾ-ਯਮੁਨਾਨਗਰ-ਲਾਡਵਾ-ਇੰਦਰੀ-ਕਰਨਾਲ ਤੇ ਦਿੱਲੀ ਤੋਂ ਚੰਡੀਗੜ੍ਹ ਦੀ ਯਾਤਰਾ ਲਈ ਇਨ੍ਹਾਂ ਰਸਤਿਆਂ ਨੂੰ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਖੀਰ ਜਿਨ੍ਹਾਂ ਵੀ ਲੋਕਾਂ ਨੂੰ ਚੰਡੀਗੜ੍ਹ ਤੋਂ ਦਿੱਲੀ ਜਾਣਾ ਹੈ, ਉਹ ਇਨ੍ਹਾਂ ਰਸਤਿਆਂ ਦੀ ਵਰਤੋਂ ਕਰ ਸਕਦੇ ਹਨ।

Back to top button