IndiaJalandhar

ਕਿਸਾਨਾਂ ਵਲੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਾ FREE ਕਰਨ ਦਾ ਐਲਾਨ

Farmers announced to make all toll plazas of Punjab FREE

ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਫ੍ਰੀ ਕਰਵਾਏ ਜਾਣਗੇ। ਜਦੋਂ ਕਿ 18 ਅਕਤੂਬਰ ਨੂੰ  (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਹੈ।

 

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ।

Back to top button