JalandharReligious

ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਸੈਂਟਰਲ ਟਾਊਨ ਵਲੋਂ ਨਗਰ ਕੀਰਤਨ ਸਬੰਧੀ ਵੱਖਰਾ ਉਪਰਾਲਾ!

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ, ਇਸਤਰੀ ਕੀਰਤਨ ਸਤਿਸੰਗ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਵਪਾਰਿਕ ਅਤੇ ਰਾਜਨੀਤਕ ਸੰਗਠਨਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ 5 ਨਵੰਬਰ ਨੂੰ ਸਵੇਰੇ 11 ਵਜੇ ਪੁਰਾਤਨ ਰੂਟ ‘ਤੇ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਨਿਵੇਕਲੀ ਪਹਿਲ ਕਰਦੇ ਹੋਏ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਸੈਂਟਰਲ ਟਾਊਨ ਵਿਖੇ ਕੀਤੀ ਗਈ। ਇਸ ਵਿਚ ਸ਼ਾਮਲ ਸਾਰੇ ਧਰਮ ਦੇ ਨੁਮਾਇੰਦਿਆਂ ਨੂੰ ਆਪਣੇ ਭਾਈਚਾਰਿਆਂ ਸਹਿਤ 5 ਨਵੰਬਰ ਦੇ ਨਗਰ ਕੀਰਤਨ ‘ਚ ਸ਼ਾਮਲ ਹੋਣ ਦਾ ਸੱਦਾ

ਦਿੱਤਾ ਗਿਆ। ਮੀਟਿੰਗ ਵਿਚ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਕਮੇਟੀ ਦੇ ਰਾਜੇਸ਼ ਵਿੱਜ, ਸਿਟੀ ਵਾਲਮੀਕਿ ਸਭਾ ਦੇ ਪ੍ਰਧਾਨ ਚੰਦਨ ਗਰੇਵਾਲ, ਰਵਿਦਾਸ ਭਾਈਚਾਰੇ ਤੋਂ ਰੋਬਿਨ ਸਾਪਲਾ, ਕ੍ਰਿਸ਼ਚੀਅਨ ਭਾਈਚਾਰੇ ਤੋਂ ਸਨਾਵਰ ਭੱਟੀ, ਪਾਸਟਰ ਐਨਥਨੀ ਮਸੀਹ, ਮੁਸਲਿਮ ਭਾਈਚਾਰੇ ਤੋਂ ਆਬਿਦ ਸਲਮਾਨੀ, ਨਾਸਿਰ ਸਲਮਾਨੀ, ਹਿੰਦ ਕ੍ਰਾਂਤੀ ਦਲ ਤੋਂ ਮਨੋਜ ਨੰਨਾ, ਭਗਵਾਨ ਵਾਲਮੀਕਿ ਸੈਨਾ ਪੰਜਾਬ ਤੋਂ ਨਵ ਵਿਕਾਸ ਸ਼ਿੰਪੂ, ਅੰਬੇਡਕਰ ਸੈਨਾ ਪੰਜਾਬ ਤੋਂ ਜਸਵਿੰਦਰ ਸਿੰਘ ਜੌਲੀ, ਹਰਵਿੰਦਰ ਲਾਡੀ, ਪਹਿਲਵਾਨ ਸੰਨੀ ਖੋਸਲਾ, ਵਿਸ਼ਾਲ ਲੂੰਬਾ, ਸਿੰਘ ਸਭਾਵਾਂ ਵੱਲੋਂ ਜੱਥੇਦਾਰ ਜਗਜੀਤ ਸਿੰਘ ਖਾਲਸਾ, ਗੁਰਸ਼ਰਨ ਸਿੰਘ, ਸੂਬਾ ਸਿੰਘ ਜੁਆਇੰਟ ਐਕਸ਼ਨ ਕਮੇਟੀ, ਪਰਮਿੰਦਰ ਸਿੰਘ ਦਸਮੇਸ਼ ਨਗਰ, ਇਕਬਾਲ ਸਿੰਘ ਢੀਂਡਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਗੁਰਿੰਦਰ ਸਿੰਘ ਮਝੈਲ, ਭੁਪਿੰਦਰ ਸਿੰਘ ਖਾਲਸਾ, ਹਰਜੋਤ ਸਿੰਘ ਲੱਕੀ, ਦਵਿੰਦਰ ਸਿੰਘ ਰਿਆਤ, ਨਿਰਮਲ ਸਿੰਘ ਬੇਦੀ, ਦਿਲਬਾਗ ਸਿੰਘ, ਹਰਜਿੰਦਰ ਸਿੰਘ ਏਕਤਾ ਨਗਰ, ਮਨਜੀਤ ਸਿੰਘ ਕਰਤਾਰਪੁਰ, ਸੁਰਿੰਦਰ ਸਿੰਘ ਵਿਰਦੀ, ਜਤਿੰਦਰਪਾਲ ਮਝੈਲ, ਬਲਦੇਵ ਸਿੰਘ, ਗੁਰਜੀਤ ਸਿੰਘ ਪੋਪਲੀ, ਹੀਰਾ ਸਿੰਘ, ਨੀਤੀਸ਼ ਮਹਿਤਾ, ਹੀਰਾ ਸਿੰਘ, ਜਸਵਿੰਦਰ ਸਿੰਘ, ਜਸਕੀਰਤ ਸਿੰਘ ਜੱਸੀ ਆਦਿ ਸ਼ਾਮਲ ਹੋਏ।

Related Articles

Leave a Reply

Your email address will not be published.

Back to top button