

ਦੇਸ਼ ਭਰ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ ,ਜੋ ਕਿ ਸਰਦਾਰ ਪਟੇਲ ਜੀ ਦੀ ਜਯੰਤੀ ‘ਤੇ ਮਨਾਇਆ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਈ ਅਤੇ ਪੂਰੇ ਦੇਸ਼ ਨੂੰ ਇੱਕ ਧਾਗੇ ਵਿੱਚ ਬੰਨ੍ਹਣ ਦਾ ਕੰਮ ਕੀਤਾ ਅਤੇ ਇੱਕ ਆਧੁਨਿਕ ਭਾਰਤ ਦੀ ਨੀਂਹ ਰੱਖੀ ਅਤੇ ਅੱਜ ਉਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅੱਗੇ ਲਿਜਾਣ ਲਈ ਕੰਮ ਕਰ ਰਹੇ ਹਨ।

ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ , ਏਡੀਜੀਪੀ ਪ੍ਰਮੋਦ ਬਾਨ, ਏਆਈਜੀ ਗੁਰਮੀਤ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਸਪੈਸ਼ਲ ਆਪ੍ਰੇਸ਼ਨ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਪੰਜਾਬ ਦੇ 16 ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ ਦਿੱਤਾ ਜਾਵੇਗਾ।