ਕੈਨੇਡਾ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਇਲਜ਼ਾਮ ਵਿੱਚ ਇੱਕ ਮਹਿਲਾਂ ਤੇ ਚਾਰ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਇੱਕ ਔਰਤ ਤੇ ਉਸ ਦੇ ਦੋ ਪੁੱਤਰ ਸ਼ਾਮਲ ਹਨ। ਮਹਿਲਾਂ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮਾਂ ਦੀ ਉਮਰ 20 ਤੋਂ 22 ਸਾਲ ਦਰਮਿਆਨ ਹੈ।
ਮੁਲਜ਼ਮਾਂ ਦੀ ਪਛਾਣ ਬਰੈਂਪਟਨ ਦੀ ਰਹਿਣ ਵਾਲੀ ਨਰਿੰਦਰ ਕੌਰ ਨਾਗਰਾ ਤੇ ਉਸ ਦੇ ਦੋ ਪੁੱਤਰਾਂ ਨਵਦੀਪ ਨਾਗਰਾ ਅਤੇ ਰਵਨੀਤ ਨਾਗਰਾ (22) ਵਜੋਂ ਹੋਈ ਹੈ।
ਇਸ ਤੋਂ ਇਲਾਵਾ ਰਣਵੀਰ (20) ਤੇ ਪਵਨੀਤ ਨਾਹਲ (21) ਵੀ ਦੋਸ਼ੀ ਹਨ। ਮੁਲਜ਼ਮਾਂ ‘ਤੇ ਕਰੀਬ 160 ਨਿਯਮਾਂ ਨੂੰ ਤੋੜਨ ਦਾ ਇਲਜ਼ਾਮ ਹੈ। ਇਸ ਵਿੱਚ ਕਈ ਕੈਨੇਡੀਅਨ ਲੋਕ ਵੀ ਸ਼ਾਮਲ ਹਨ। ਇਹ ਜਾਣਕਾਰੀ ਪੀਲ ਰੀਜਨਲ ਪੁਲਿਸ ਨੇ ਦਿੱਤੀ ਹੈ। ਮੁਲਜ਼ਮ ਮੂਲ ਰੂਪ ਵਿੱਚ ਪੰਜਾਬ ਦੇ ਦੱਸੇ ਜਾਂਦੇ ਹਨ।