canada, usa ukIndiaPunjabReligious
ਕੈਨੇਡਾ ‘ਚ ਹਿੰਦੂ ਮੰਦਰ ਦੀ ਖਾਲਿਸਤਾਨੀ ਸਮਰਥਕਾਂ ਨੇ ਕੀਤੀ ਭੰਨਤੋੜ
Khalistani supporters vandalized a Hindu temple in Canada
ਕੈਨੇਡਾ ਵਿੱਚ ਹਿੰਦੂ ਧਾਰਮਿਕ ਅਸਥਾਨਾਂ ਉੱਤੇ ਲਗਾਤਾਰ ਹੋ ਰਹੇ ਹਮਲਿਆਂ ਦੌਰਾਨ ਐਡਮਿੰਟਨ ਦੇ ਬੀਏਪੀਐਸ ਸਵਾਮੀਨਾਰਾਇਣ ਮੰਦਰ ਵਿੱਚ ਭੰਨਤੋੜ ਕੀਤੀ ਗਈ। ਹਿੰਦੂ ਅਮਰੀਕਨ ਫਾਊਂਡੇਸ਼ਨ ਨੇ ਦੱਸਿਆ ਕਿ ਬੀਏਪੀਐਸ ਸਵਾਮੀਨਾਰਾਇਣ ਮੰਦਰ ‘ਤੇ ਤੜਕੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ। ਇਸ ਤੋਂ ਇਲਾਵਾ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ‘ਤੇ ਵੀ ਹਮਲਾ ਹੋਇਆ ਸੀ।
ਇਸ ਘਟਨਾ ਦਾ ਦੋਸ਼ ਖਾਲਿਸਤਾਨੀ ਸਮਰਥਕਾਂ ‘ਤੇ ਲਗਾਇਆ ਜਾ ਰਿਹਾ ਹੈ।
ਨੈਪੀਅਨ ਸੰਸਦ ਮੈਂਬਰ ਚੰਦਰ ਆਰੀਆ ਨੇ ਹਿੰਦੂ-ਕੈਨੇਡੀਅਨ ਭਾਈਚਾਰਿਆਂ ਵਿਰੁੱਧ ਵਧ ਰਹੀਆਂ ਹਿੰਸਾ ਦੀਆਂ ਘਟਨਾਵਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। “ਐਡਮਿੰਟਨ ਵਿੱਚ ਹਿੰਦੂ ਮੰਦਰ ਬੀਏਪੀਐਸ ਸਵਾਮੀਨਾਰਾਇਣ ਮੰਦਰ ਦੀ ਫਿਰ ਤੋਂ ਭੰਨਤੋੜ ਕੀਤੀ ਗਈ ਹੈ,” ਆਰੀਆ ਨੇ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ। ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿਚ ਗ੍ਰੇਟਰ ਟੋਰਾਂਟੋ ਏਰੀਆ, ਬ੍ਰਿਟਿਸ਼ ਕੋਲੰਬੀਆ ਅਤੇ ਹੋਰ ਥਾਵਾਂ ‘ਤੇ ਭਾਰਤ ਵਿਰੋਧੀ ਨਾਅਰਿਆਂ ਨਾਲ ਭੰਨਤੋੜ ਕੀਤੀ ਜਾ ਰਹੀ ਹੈ