IndiaPunjab

ਕੈਨੇਡਾ ‘ਚ 18 ਸਾਲਾ ਨੌਜਵਾਨ ਪੰਜਾਬੀ ਨੂੰ ਗੋਲੀ ਮਾਰਨ ਵਾਲਾ 16 ਸਾਲਾ ਨੌਜਵਾਨ ਪੰਜਾਬੀ ਗ੍ਰਿਫਤਾਰ

Minor Punjabi who shot 18-year-old Punjabi in Canada arrested: 18-year-old youth

Minor Punjabi who shot 18-year-old Punjabi in Canada arrested: 18-year-old youth

ਕੈਨੇਡੀਅਨ ਪੁਲਿਸ ਨੇ ਪੰਜਾਬੀ ਨੌਜਵਾਨ ਦੇ ਕਤਲ ਮਾਮਲੇ ਵਿੱਚ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡੀਅਨ ਪੁਲਿਸ ਦੋ ਮਹੀਨਿਆਂ ਤੋਂ ਨਾਬਾਲਗ ਦੀ ਭਾਲ ਕਰ ਰਹੀ ਸੀ। ਮ੍ਰਿਤਕ ਨਿਸ਼ਾਨ ਥਿੰਦ ਪੰਜਾਬ ਮੂਲ ਦਾ ਸੀ, ਜੋ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਬਰੈਂਪਟਨ ਵਿੱਚ ਰਹਿੰਦਾ ਸੀ। 19 ਦਸੰਬਰ ਨੂੰ ਉਸ ਨੂੰ ਪੰਜਾਬ ਦੇ ਇਕ ਦੋਸ਼ੀ ਨਾਬਾਲਗ ਨੇ ਗੋਲੀ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਨਿਸ਼ਾਨ ਦੀ ਮੌਤ ਹੋ ਗਈ ਸੀ।

ਉਥੇ ਹੀ ਕਤਲ ਕਰਨ ਵਾਲਾ 16 ਸਾਲ ਦਾ ਨੌਜਵਾਨ ਹੈ। ਜਿਸ ਦੀ ਪਹਿਚਾਣ ਕੈਨੇਡੀਅਨ ਪੁਲਿਸ ਨੇ ਪ੍ਰਿਤਪਾਲ ਸਿੰਘ ਵਜੋਂ ਕੀਤੀ ਹੈ। ਪੀਲ ਰਿਜਨਲ ਪੁਲਿਸ ਨੂੰ ਹਸਪਤਾਲ ਦੇ ਅਧਿਕਾਰੀਆਂ ਦੁਆਰਾ ਸੂਚਿਤ ਕੀਤਾ ਗਿਆ ਸੀ ਕਿ ਕਿਸੇ ਨੇ 19 ਦਸੰਬਰ ਨੂੰ ਸ਼ਾਮ 6 ਵਜੇ ਨਿਸ਼ਾਨ ਨੂੰ ਹਸਪਤਾਲ ਵਿੱਚ ਮ੍ਰਿਤਕ ਛੱਡ ਦਿੱਤਾ ਸੀ। ਉਸ ਨੂੰ ਗੋਲੀ ਲੱਗੀ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪ੍ਰਿਤਪਾਲ ਨੇ ਹੀ ਉਸ ਨੂੰ ਕਿਸੇ ਅਣਪਛਾਤੀ ਥਾਂ ‘ਤੇ ਗੋਲੀ ਮਾਰੀ ਸੀ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਛੱਡ ਦਿੱਤਾ ਗਿਆ।ਪੀਲ ਰੀਜਨਲ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਹੋਮੀਸਾਈਡ ਵਿਭਾਗ ਨੇ 9 ਜਨਵਰੀ ਨੂੰ ਪ੍ਰਿਤਪਾਲ ਸਿੰਘ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਪਰ ਉਹ ਫਰਾਰ ਸੀ। ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀਆਂ ਨੇ ਪ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ।

Back to top button