canada, usa ukPunjab

ਕੈਨੇਡਾ ‘ਚ 3 ਪੰਜਾਬੀ ਨਸ਼ਾ ਤਸਕਰ 25 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ, ਦੇਖੋ ਵੀਡੀਓ

ਕੈਨੇਡਾ ਸਰਕਾਰ ਨੇ ਆਪਣੇ ਦੇਸ਼ ਵਿੱਚ ਰਹਿ ਚੁੱਕੇ ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ। ਜਿਸ ਨੂੰ ਕੈਨੇਡੀਅਨ ਸਰਕਾਰ ਜਲਦ ਹੀ ਉਥੋਂ ਡਿਪੋਰਟ ਕਰਨ ਜਾ ਰਹੀ ਹੈ। ਹੁਣ ਕੈਨੇਡਾ ‘ਚ ਪੰਜਾਬੀਆਂ ਤੋਂ ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਫੜੇ ਗਏ ਹਨ। ਇਹ ਨਸ਼ੀਲੇ ਪਦਾਰਥ ਕੈਨੇਡਾ ਦੀ ਪੀਲ ਰੀਜਨਲ ਪੁਲਿਸ ਨੇ ਫੜੇ ਹਨ।

ਪੀਲ ਖੇਤਰੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਪੰਜ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਪੰਜਾਬੀ ਹਨ। ਇਨ੍ਹਾਂ ਦੇ ਕਬਜ਼ੇ ‘ਚੋਂ 2.5 ਮਿਲੀਅਨ ਡਾਲਰ ਮੁੱਲ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਉਹ ਕਾਫੀ ਸਮੇਂ ਤੋਂ ਇੱਥੇ ਨਸ਼ੇ ਦਾ ਕਾਰੋਬਾਰ ਕਰ ਰਹੇ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਸ਼ੇ ਦੀ ਵੱਡੀ ਖੇਪ ਸਪਲਾਈ ਹੋਣ ਵਾਲੀ ਹੈ। ਤੁਰੰਤ ਕਾਰਵਾਈ ਕਰਦੇ ਹੋਏ ਪੀਲ ਪੁਲਿਸ ਨੇ ਛਾਪਾ ਮਾਰ ਕੇ 5 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ।

Leave a Reply

Your email address will not be published.

Back to top button