ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜਿੱਥੇ ਕੌਮੀ ਇਨਸਾਫ਼ ਮੋਰਚਾ ਮੋਹਾਲੀ-ਚੰਡੀਗੜ੍ਹ ਬਾਰਡਰ (Mohali-Chandigarh border) ‘ਤੇ ਡਟਿਆ ਹੋਇਆ ਹੈ, ਉੱਥੇ ਹੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ।
ਅੰਮ੍ਰਿਤਸਰ ਜੇਲ੍ਹ ਵਿੱਚ ਬੰਦੀ ਸਿੰਘ ਨੂੰ 2 ਮਹੀਨੇ ਦੀ ਪੈਰੋਲ ਮਿਲ ਗਈ ਹੈ। ਬੰਦੀ ਸਿੰਘ ਗੁਰਦੀਪ ਸਿੰਘ ਖੇੜਾ 2 ਮਹੀਨੇ ਦੀ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ।
ਦੱਸ ਦੇਈਏ ਕਿ ਗੁਰਦੀਪ ਸਿੰਘ ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਪੁਲਿਸ ਨੇ 1990 ਵਿੱਚ ਗ੍ਰਿਫ਼ਤਾਰ ਕੀਤਾ ਸੀ। ਬੰਦੀ ਸਿੰਘ ਨੂੰ 1991 ਵਿੱਚ ਕਰਨਾਟਕ ਵਿੱਚ ਕੇਸ ਦੀ ਸੁਣਵਾਈ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।