
ਪੰਜਾਬ ਸਰਕਾਰ ਨੇ ਛੁੱਟੀਆਂ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਹੈ। ਉੱਥੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਵਿੱਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।