ਖਾਲਿਸਤਾਨੀ ਪੰਨੂ ਦੀ CM ਮਾਨ ਨੂੰ ਧਮਕੀ, ਕਿਹਾ – ਸਾਬਕਾ CM ਬੇਅੰਤ ਸਿੰਘ ਵਰਗਾ ਕਰਾਂਗੇ ਹਾਲ
Khalistani Pannu threatens CM Mann, says – We will treat him like former CM Beant Singh





ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜੋ ਉਲਟਾ ਚਲਿਆ, ਉਸ ਦਾ ਉਹੀ ਹਾਲ ਹੋਵੇਗਾ ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੋਇਆ।
ਪੰਨੂ ਨੇ ਅੱਗੇ ਕਿਹਾ ਕਿ ਫਰੀਦਕੋਟ ਰੇਲਵੇ ਸਟੇਸ਼ਨ ਅਤੇ ਨਹਿਰੂ ਸਟੇਡੀਅਮ ‘ਤੇ ਉਸ ਨੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਹਨ। ਇੱਥੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਗਵੰਤ ਮਾਨ ਝੰਡਾ ਲਹਿਰਾਉਣ ਜਾ ਰਹੇ ਹਨ। ਸਿੱਖ ਨੌਜਵਾਨਾਂ ਨੂੰ ਕਮਰ ‘ਤੇ ਬੰਬ ਨਹੀਂ ਬੰਨ੍ਹਣਾ ਚਾਹੀਦਾ ਅਤੇ ਹੱਥਾਂ ‘ਚ ਤਿਰੰਗਾ ਨਹੀਂ ਫੜਨਾ ਚਾਹੀਦਾ। ਉਹ ਸਿਰਫ ਖਾਲਿਸਤਾਨ ਦਾ ਝੰਡਾ ਫੜਨ। ਹੁਣ ਅਮਰੀਕਾ ਵਿਚ ਡੋਨਾਲਡ ਟਰੰਪ ਦੀ ਸਰਕਾਰ ਸੱਤਾ ਵਿਚ ਆ ਗਈ ਹੈ। ਸਰਕਾਰਾਂ ਬਦਲਣ ਨਾਲ ਬਹੁਤ ਕੁਝ ਬਦਲ ਜਾਂਦਾ ਹੈ। ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ।
ਪੰਜਾਬ ਦੇ ਨੌਜਵਾਨ ਅਤੇ ਕਿਸਾਨ ਜੋ ਪੰਜਾਬ-ਹਰਿਆਣਾ ਬਾਰਡਰ ‘ਤੇ ਬੈਠੇ ਹਨ, ਨੂੰ ਚਾਹੀਦਾ ਹੈ ਕਿ ਉਹ ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ ਵਰਗੇ ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ‘ਤੇ ਖਾਲਿਸਤਾਨ ਦੇ ਝੰਡੇ ਲਹਿਰਾਉਣ ਤਾਂ ਜੋ ਪੰਜਾਬ ਦਾ ਸੁਨੇਹਾ ਸਿੱਧਾ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਤੱਕ ਪਹੁੰਚ ਸਕੇ। ਕੈਨੇਡਾ ਵਿਚ ਵਾਸ਼ਿੰਗਟਨ ਡੀ.ਸੀ., ਸੇਂਟ ਫਰਾਂਸਿਸਕੋ, ਟੋਰਾਂਟੋ, ਓਟਾਵਾ, ਵੈਨਕੂਵਰ, ਯੂ.ਕੇ., ਇਟਲੀ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਦੂਤਾਵਾਸਾਂ ਵਿਚ ਖਾਲਿਸਤਾਨ ਦੇ ਝੰਡੇ ਲਹਿਰਾਏ ਜਾਣਗੇ।