
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਦੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ (Dimpy Dhillon) ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਡਿੰਪੀ ਢਿੱਲੋਂ ਨੇ ਟਿਕਟ ਮਿਲਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਆਲਾਕਮਾਨ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਡਿੰਪੀ ਢਿੱਲੋਂ (Dimpy Dhillon) ਨੇ ਕਿਹਾ ਕਿ ਉਹ ਹਮੇਸ਼ਾ ਪਿੰਡਾਂ ‘ਚ ਆਮ ਲੋਕਾਂ ‘ਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੇਰਾ ਮੁਕਾਬਲਾ ਸਾਰੇ ਵੱਡੇ ਆਗੂਆਂ ਨਾਲ ਹੈ