ReligiousPunjab

ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਨੂੰ 2 ਤੋਲ਼ੇ ਸੋਨੇ ਦੇ ਕੈਂਠੇ ਨਾਲ ਕੀਤਾ ਸਨਮਾਨਿਤ

Pathi Singh of Gurdwara Sahib was honored with 2 tola gold kentha

ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਪਿੰਡ ਜਠੌਰ ਤੋਂ ਵੱਖਰਾ ਹੀ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਨੂੰ 2 ਤੋਲ਼ੇ ਸੋਨੇ ਦੇ ਕੈਂਠੇ ਨਾਲ ਸਨਮਾਨਿਤ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਯੂਕੇ (UK) ਅਤੇ ਕੈਨੇਡਾ (Canada) ਗਈ ਨੌਜਵਾਨਾਂ ਵਲੋਂ ਦਸਵੰਧ ਕੱਢ ਕੇ ਗੁਰੂ ਕੇ ਵਜ਼ੀਰ ਲਈ ਇਹ ਉਪਰਾਲਾ ਕੀਤਾ ਗਿਆ।
NRI ਨੌਜਵਾਨਾਂ ਦੇ ਇਸ ਕੰਮ ਦੀ ਹਰ ਪਾਸੇ ਚਰਚਾ ਹੋ ਰਹੀ ਹੈ ਅਤੇ ਲੋਕ ਸ਼ਲਾਘਾ ਕਰ ਰਹੇ ਹਨ। ਨੌਜਵਾਨਾਂ ਦਾ ਮੰਨਣਾ ਹੈ ਕਿ ਸਿਰਫ਼ ਉਨ੍ਹਾਂ ਦੇ ਪਿੰਡ ਦੇ ਹੀ ਨਹੀਂ ਬਲਕਿ ਹਰ ਗੁਰੂ ਘਰ ਦੇ ਗ੍ਰੰਥੀ ਸਿੰਘ ਇਸ ਸਨਮਾਨ ਦੇ ਹੱਕਦਾਰ ਹਨ, ਜਿਨ੍ਹਾਂ ਦੀ ਬਦੌਲਤ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜ ਰਹੇ ਹਨ। ਇਹ ਹੀ ਨਹੀਂ ਬਲਕਿ ਪਾਠੀ ਸਿੰਘ ਨੂੰ ਕੋਠੀ, ਏਸੀ (AC), ਐਲਈਡੀ (LED) ਅਤੇ ਹੋਰਨਾ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

Back to top button