

ਜਲੰਧਰ, ਐਚ ਐਸ ਚਾਵਲਾ।
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲੰਧਰ ਛਾਉਣੀ ਵਲੋਂ ਵਿਸ਼ਾਲ ਨਗਰ ਕੀਰਤਨ ਕੱਲ 6 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਤੋਂ ਸਜਾਇਆ ਜਾਏਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿੱਖ ਪੰਥ ਦੇ ਪ੍ਰਸਿੱਧ ਬੁਲਾਰੇ ਸ. ਭਗਵਾਨ ਸਿੰਘ ਜੌਹਲ ਨੇ ਦੱਸਿਆ ਕਿ ਇਸ ਨਗਰ ਕੀਰਤਨ ‘ ਚ ਵੱਡੀ ਗਿਣਤੀ ਵਿਚ ਪਿੰਡਾਂ ਤੋਂ ਸੰਗਤਾਂ ਟਰੈਕਟਰ ਟਰਾਲੀਆਂ ਲੈ ਕੇ ਸ਼ਾਮਿਲ ਹੋਣਗੀਆਂ । ਇਸ ਮੌਕੇ ਨਿਹੰਗ ਸਿੰਘ ਗਤਕੇ ਦਾ ਜੌਹਰ ਦਿਖਾਉਣਗੇ ਅਤੇ ਸਕੂਲੀ ਬੱਚੇ ਬੈਂਡ ਬਾਜਿਆਂ ਦੇ ਨਾਲ ਨਗਰ ਕੀਰਤਨ ‘ ਚ ਸ਼ਾਮਿਲ ਹੋਣਗੇ।
ਨਗਰ ਕੀਰਤਨ ਵਾਲੇ ਦਿਨ ਹੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 8 ਨਵੰਬਰ ਦਿਨ ਮੰਗਲਵਾਰ ਨੂੰ ਪਾਏ ਜਾਣਗੇ। ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਰਾਗੀ ਜਥੇ ਅੰਮ੍ਰਿਤਮਈ ਕਥਾ ਅਤੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਟੀਟੂ ਅਤੇ ਜਨਰਲ ਸਕੱਤਰ ਸਤਵਿੰਦਰ ਸਿੰਘ ਮਿੰਟੂ ਵੀ ਹਾਜ਼ਰ ਸਨ।