Punjab

ਚਾਰ ਦਿਨ ਪਹਿਲਾਂ ਲੱਗੀ ਨੌਕਰੀ ਤੇ ਲਗੀ 22 ਸਾਲਾ ਨਰਸ ਦੀ ਹਸਪਤਾਲ ‘ਚ ਲਟਕਦੀ ਮਿਲੀ ਲਾਸ਼

ਪਠਾਨਕੋਟ ਜ਼ਿਲ੍ਹੇ ਵਿੱਚ ਇੱਕ 22 ਸਾਲਾ ਨਰਸ ਦੀ ਹਸਪਤਾਲ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਪੁਲਿਸ ਮਾਮਲੇ ਨੂੰ ਖੁਦਕੁਸ਼ੀ ਦੱਸ ਰਹੀ ਹੈ ਪਰ ਪਰਿਵਾਰ ਨੇ ਕਤਲ ਦਾ ਖਦਸ਼ਾ ਜਤਾਇਆ ਹੈ। ਥਾਣਾ 1 ਦੀ ਪੁਲਿਸ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਹੈ। ਮਾਮਲਾ ਪਠਾਨਕੋਟ ਦੇ ਡਲਹੌਜ਼ੀ ਰੋਡ ਸਥਿਤ ਬਾਲ ਰੋਗਾਂ ਦੇ ਹਸਪਤਾਲ ਨਾਲ ਸਬੰਧਤ ਹੈ।
ਮ੍ਰਿਤਕ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਪਿੰਡ ਡੇਹਰਾ ਪੰਚਾਇਤ ਦੀ ਰਹਿਣ ਵਾਲੀ ਲੜਕੀ  ਮਮਤਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੀ ਮੰਗਣੀ ਫੌਜ ਦੇ ਜਵਾਨ ਨਾਲ ਹੋਈ ਸੀ ਅਤੇ ਤਿੰਨ ਮਹੀਨੇ ਬਾਅਦ ਲੜਕੀ ਦਾ ਵਿਆਹ ਸੀ। ਥਾਣਾ ਸਦਰ ਦੇ ਇੰਚਾਰਜ ਸ਼ੋਹਰਤ ਮਾਨ ਨੇ ਦੱਸਿਆ ਕਿ ਉਕਤ ਲੜਕੀ ਨੇ ਰਾਤ ਦੀ ਸ਼ਿਫਟ ਦੌਰਾਨ ਹਸਪਤਾਲ ਦੇ ਕਮਰੇ ਨੰਬਰ 13 ਵਿੱਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫ਼ਾਹਾ ਲਗਾਇਆ ਸੀ।

ਸਟਾਫ਼ ਨੇ ਪੁਲੀਸ ਦੀ ਮਦਦ ਨਾਲ ਦਰਵਾਜ਼ਾ ਤੋੜ ਕੇ ਉਸ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਅਤੇ ਬਾਅਦ ਦੁਪਹਿਰ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਲੜਕੀ ਦੇ ਪਿਤਾ ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਹਿਲਾਂ ਡੇਢ ਸਾਲ ਤੋਂ ਅਰੋਗਿਆ ਹਸਪਤਾਲ ਵਿੱਚ ਕੰਮ ਕਰਦੀ ਸੀ। 

ਹੁਣ ਚਾਰ ਦਿਨ ਪਹਿਲਾਂ ਹੀ ਉਸ ਨੇ ਡਲਹੌਜ਼ੀ ਰੋਡ ਸਥਿਤ ਸ਼੍ਰੀ ਰਾਮ ਮਾਰਕੀਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਨੌਕਰੀ ਸ਼ੁਰੂ ਕੀਤੀ ਸੀ। ਪਿਤਾ ਨੇ ਦੋਸ਼ ਲਾਇਆ ਕਿ ਉਸ ਦੀ ਧੀ ਦਾ ਕਤਲ ਕੀਤਾ ਗਿਆ ਹੈ।

Leave a Reply

Your email address will not be published.

Back to top button