India
ਚਿੱਟੇ ਨਾਲ ਫੜੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਨੂੰ ਮਿਲੀ ਜਮਾਨਤ
Woman constable Amandeep, caught with Chitta, gets bail

ਚਿੱਟੇ ਨਾਲ ਫੜੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ। ਕੋਰਟ ਨੇ ਮਹਿਲਾ ਮੁਲਾਜ਼ਮ ਦੀ ਜ਼ਮਾਨਤ ਪਟੀਸ਼ਨ ਸਵੀਕਾਰ ਕਰ ਲਈ। ਪੰਜਾਬ ਪੁਲਿਸ ਦੀ ਬਠਿੰਡਾ ਵਿੱਚ ਤਾਇਨਾਤ ਤੇ ਇੰਸਟਾਕੁਈਨ ਦੇ ਨਾਂ ਨਾਲ ਮਸ਼ਹੂਰ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਪਿਛਲੇ ਮਹੀਨੇ ਨਸ਼ੇ ਦੇ ਨਾਲ ਗ੍ਰਿਫਤਾਰ ਕੀਤਾ ਸੀ।

ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਵਕੀਲ ਨੇ ਦੱਸਿਆ ਕਿ ਅਮਨਦੀਪ ਕੌਰ ਨੂੰ ਇੱਕ ਮਹੀਨੇ ਤੋਂ ਇੱਕ ਦਿਨ ਘੱਟ ਜ਼ਮਾਨਤ ਮਿਲੀ ਹੈ। ਬਠਿੰਡਾ ਦੇ ਅਦਾਲਤ ਵਿਖੇ ਦਲੀਲਾਂ ਪੇਸ਼ ਕਰਨ ਮਗਰੋਂ ਅਦਾਲਤ ਨੇ ਮਹਿਲਾ ਕਾਂਸਟੇਬਲ ਨੂੰ ਜ਼ਮਾਨਤ ਦੇ ਦਿੱਤੀ ਹੈ।
ਵਕੀਲ ਵਿਸ਼ਵਦੀਪ ਸਿੰਘ ਨੇ ਕਿਹਾ ਹੈ ਕਿ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਜ਼ਮਾਨਤ ਬਠਿੰਡਾ ਕੋਰਟ ਕੰਪਲੈਕਸ ਦੇ 19 ਨੰਬਰ ਵਿੱਚੋਂ ਹੋਈ ਹੈ।