ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਬੀਤੇ ਦਿਨੀਂ ਇੱਕ ਵਰਕਰ ਰੈਲੀ ਦੌਰਾਨ ਸੁਨਿਆਰਾ ਅਤੇ ਰਾਮਗੜ੍ਹੀਆ ਬਰਾਦਰੀ ਸਬੰਧੀ ਕੀਤੀ ਟਿੱਪਣੀ ਨੂੰ ਲੈ ਕੇ ਸਵਰਨਕਾਰ ਤੇ ਰਾਮਗੜ੍ਹੀਆ ਭਾਈਚਾਰੇ ਦਾ ਗੁੱਸਾ ਸੱਤਵੇਂ ਆਸਮਾਨ ਤੇ ਦੇਖਣ ਨੂੰ ਮਿਲ ਰਿਹਾ ਹੈ।
ਬੀਤੇ ਦਿਨ ਆਪ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਮਾਹੀ ਰਿਜੋਰਟ ਪੱਟੀ ਵਿੱਚ ਸਵਰਨਕਾਰ ਅਤੇ ਤਰਖਾਣ ਬਰਦਾਰੀ ਖਿਲਾਫ ਟਿੱਪਣੀ ਕੀਤੀ ਗਈ ਸੀ ਅਤੇ ਰਾਮਗੜ੍ਹੀਆ ਬਰਾਦਰੀ ਤੇ ਸੁਨਿਆਰਾ ਬਰਾਦਰੀ ਦਾ ਅਪਮਾਨ ਕੀਤਾ ਗਿਆ ਸੀ। ਪੰਜਾਬ ਭਰ ‘ਚ ਇਸ ਨੂੰ ਲੈ ਕੇ ਸੁਨਿਆਰਾ ਅਤੇ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ‘ਚ ਰੋਸ ਵੱਖ ਵੱਖ ਥਾਵਾਂ ‘ਤੇ ਪ੍ਰਦਰਸ਼ਨ ਕਰਕੇ ਪੁਤਲੇ ਫੂਕੇ ਜਾ ਰਹੇ ਹਨ। ਇਸ ਤਰ੍ਹਾਂ ਹੀ ਅੱਜ ਮੋਗਾ ਦੇ ਰਾਮਗੜੀਆ ਭਾਈਚਾਰੇ ਤੇ ਸਵਰਨਕਾਰ ਭਾਈਚਾਰੇ ਵੱਲੋਂ ਮੰਤਰੀ ਲਾਲਜੀਤ ਭੁੱਲਰ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਸਵਰਨਕਾਰ ਭਾਈਚਾਰੇ ਦੇ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਮੰਤਰੀ ਅਤੇ ਖਡੂਰ ਸਾਹਿਬ ਦੇ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਇੱਕ ਹੰਕਾਰੀ ਮੰਤਰੀ ਹੈ