Punjab
ਚੋਣ ਕਮਿਸ਼ਨ ਨੇ ਪੰਜਾਬ ‘ਚ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੀ ਤਰੀਕ ਬਦਲੀ
The Election Commission has changed the date of the by-election to be held on November 13 in Punjab
ਚੋਣ ਕਮਿਸ਼ਨ ਨੇ ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੀ ਤਰੀਕ ਬਦਲ ਦਿੱਤੀ ਹੈ। ਹੁਣ 4 ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ ਪੈਣਗੀਆਂ। ਦਰਅਸਲ ਕਈ ਤਿਉਹਾਰਾਂ ਕਾਰਨ ਕੇਰਲ, ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 13 ਨਵੰਬਰ ਤੋਂ 20 ਨਵੰਬਰ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਦੇ ਵਿੱਚ 4 ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਵਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੇ ਵੋਟਾਂ ਪੈਣਗੀਆਂ। 20 ਨਵੰਬਰ ਨੂੰ ਵੋਟਿੰਗ ਤੋਂ ਬਾਅਦ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਜਿਸ ਤੋਂ ਬਾਅਦ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।