India
ਚੋਣ ਕਮਿਸ਼ਨ ਵਲੋਂ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਾ ਤਬਾਦਲਾ ,ਚੋਣ ਡਿਊਟੀ ਤੋਂ ਹਟਾਏ, ਜਾਣੋ ਕੀ ਹੈ ਵਜ੍ਹਾ
The Election Commission removed the police commissioners of Jalandhar and Ludhiana from election duty, know the reason
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ. ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ।ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।