ਫਤਿਹਗੜ੍ਹ ਚੂੜੀਆਂ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਕਾਰਨ ਜ਼ਿਲ੍ਹਾ ਚੋਣ ਅਫ਼ਸਰ ਨੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ) ਸਮੇਤ 6 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਤੁਰੰਤ ਪ੍ਰਗਟ ਸਿੰਘ ਬੀ.ਡੀ.ਪੀ.ਓ., ਕੁਲਜਿੰਦਰ ਸਿੰਘ ਪਿੰਡ ਵਿਕਾਸ ਅਫ਼ਸਰ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਸਾਰਿਆਂ ਨੂੰ ਐੱਸ. ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆ ਹੈ।
13 ਸੀਟਾਂ ‘ਤੇ ਭਲਕੇ ਹੋਵੇਗੀ ਵੋਟਿੰਗ, 2 ਕਰੋੜ ਤੋਂ ਵੱਧ ਵੋਟਰ 328 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾ
ਪੰਜਾਬ ‘ਚ ਭਲਕੇ ਵੋਟਿੰਗ ਹੋਣੀ ਹੈ। ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਤੇ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 2 ਕਰੋੜ ਤੋਂ ਜ਼ਿਆਦਾ ਵੋਟਰ ਕਰਨਗੇ। ਚੋਣ ਕਮਿਸ਼ਨ ਵੱਲੋਂ ਵੋਟਿੰਗ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।
ਚੋਣ ਕਮਿਸ਼ਨ ਮੁਤਾਬਕ ਵੋਟਰਾਂ ਦੇ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ 12 ਅਜਿਹੇ ਦਸਤਾਵੇਜ਼ ਹਨ ਜਿਨ੍ਹਾਂ ਜ਼ਰੀਏ ਲੋਕ ਵੋਟ ਕਰ ਸਕਦੇ ਹਨ। ਇਨ੍ਹਾਂ ਦਸਤਾਵੇਜ਼ਾਂ ਵਿਚ ਸੇਵਾਂ ਪਛਾਣ ਪੱਤਰ, ਬੈਂਕ/ਡਾਕ ਘਰ ਵੱਲੋਂ ਜਾਰੀ ਕੀਤੀ ਗਈ ਫੋਟੋ ਲੱਗੀ ਪਾਸਬੁੱਕ, ਪੈਨਕਾਰਡ, ਐੱਨਪੀਆਰ ਤਹਿਤ ਆਰ.ਜੀਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਕਾਰਡ, ਲੇਬਰ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਫੋਟੋ ਸਣੇ ਪੈਨਸ਼ਨ ਦਸਤਾਵੇਜ਼, MP/MLA/MLC ਵੱਲੋਂ ਜਾਰੀ ਕੀਤਾ ਗਿਆ ਪਛਾਣ ਪੱਤਰ, ਸਮਾਜਿਕ ਨਿਆਂ ਤੇ ਸਸ਼ਕੀਤਕਰਨ ਮੰਤਰਾਲੇ, ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਗਿਆ UDID ਕਾਰਡ ਤੇ ਆਧਾਰ ਕਾਰਡ ਸ਼ਾਮਲ ਹੈ।
ਪੋਲਿੰਗ ਤੋਂ ਪਹਿਲਾਂ ਸਖ਼ਤ EC, EVM ਨੂੰ ਲੈ ਕੇ ਸੂਬੇ ‘ਚ DC ਤੇ SSP ਨੂੰ ਹੁਕਮ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀ.ਸੀ.) ਅਤੇ SSPs ਨੂੰ ਪੰਜਾਬ ਵਿੱਚ ਨਿਰਪੱਖ, ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਅਤੇ ਵੋਟਿੰਗ ਵਧਾਉਣ ਲਈ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵੋਟਾਂ ਤੋਂ ਪਹਿਲਾਂ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖੀ ਜਾਵੇ।
ਇਸ ਤੋਂ ਇਲਾਵਾ ਫਲਾਇੰਗ ਟੀਮਾਂ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਵੋਟਾਂ ਤੋਂ ਪਹਿਲਾਂ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਮਿਲਣ ਨੂੰ ਦੇਖਦੇ ਹੋਏ ਇਸ ਪਾਸੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
ਪੋਲਿੰਗ ਸਟੇਸ਼ਨਾਂ ‘ਤੇ ਫ਼ੋਨ ਕੰਮ ਨਹੀਂ ਕਰਨਗੇ
ਸਿਬਿਨ ਸੀ ਨੇ ਕਿਹਾ ਕਿ ਪੋਲਿੰਗ ਸਟੇਸ਼ਨਾਂ ‘ਤੇ ਮੋਬਾਈਲ ਫ਼ੋਨ ਜਾਂ ਹੋਰ ਇਲੈਕਟ੍ਰਾਨਿਕ ਯੰਤਰ ਲੈ ਕੇ ਜਾਣ ਜਾਂ ਵਰਤਣ ਦੀ ਸਖ਼ਤ ਮਨਾਹੀ ਹੈ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਬਾਰੇ, ਸਿਬਿਨ ਸੀ ਨੇ ਕਿਹਾ ਕਿ ਕਿਸੇ ਵੀ ਖਰਾਬ ਜਾਂ ਕੰਮ ਨਾ ਕਰਨ ਵਾਲੀ ਈਵੀਐਮ ਮਸ਼ੀਨ ਨੂੰ 10-20 ਮਿੰਟਾਂ ਦੇ ਅੰਦਰ ਤੁਰੰਤ ਬਦਲਣ ਦੇ ਨਿਰਦੇਸ਼ ਦਿੱਤੇ ਗਏ ਹਨ।