ਸ਼ੋਸਲ ਮੀਡੀਆ ‘ਤੇ ਪੋਸਟ ਵਾਇਰਲ
ਚੰਡੀਗੜ੍ਹ ਦੇ ਸੈਕਟਰ 10 ਦੇ ਪੌਸ਼ ਇਲਾਕੇ ‘ਚ ਬੁੱਧਵਾਰ ਨੂੰ ਗ੍ਰੇਨੇਡ ਹਮਲਾ ਹੋਇਆ। ਘਟਨਾ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ। ਪੰਜਾਬ ਪੁਲਿਸ ਇਸ ਨੂੰ ਅੱਤਵਾਦੀਆਂ ਨਾਲ ਜੋੜ ਕੇ ਦੇਖ ਰਹੀ ਹੈ। ਏਜੰਸੀਆਂ ਨੂੰ ਅਮਰੀਕਾ ਅਤੇ ਪਾਕਿਸਤਾਨ ‘ਚ ਬੈਠੇ ਖਾਲਿਸਤਾਨੀ ਅੱਤਵਾਦੀਆਂ ‘ਤੇ ਸ਼ੱਕ ਹੈ। ਇਸ ਸਭ ਦੇ ਵਿਚਾਲੇ ਖਾਲਿਸਤਾਨੀ ਹੈਪੀ ਪਸ਼ੀਆ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਇਸ ਹਮਲੇ ਦੀ ਜਿੰਮੇਵਾਰੀ ਲੈ ਲਈ ਹੈ।
ਜਾਣਕਾਰੀ ਮੁਤਾਬਕ, ਸਾਲ 2023 ‘ਚ ਵੀ ਸਾਬਕਾ ਐੱਸਪੀ ਹਰਕੀਰਤ ਸਿੰਘ ਇਸ ‘ਤੇ ਹਮਲੇ ਦੀ ਯੋਜਨਾ ਬਣਾਈ ਗਈ ਸੀ ਅਤੇ ਇਸ ਘਰ ਦੀ ਰੇਕੀ ਕੀਤੀ ਗਈ ਸੀ ਪਰ ਇਹ ਯੋਜਨਾ ਅਸਫਲ ਰਹੀ ਸੀ। ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਾਲ 2023 ਵਿੱਚ ਸਾਬਕਾ ਐਸਪੀ ਨੇ ਚੰਡੀਗੜ੍ਹ ਸਥਿਤ ਇਹ ਘਰ ਛੱਡ ਦਿੱਤਾ ਸੀ। ਹੁਣ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਇੱਥੇ ਰਹਿੰਦੇ ਹਨ
ਪੰਜਾਬ ‘ਚ ਵੱਡੀ ਵਾਰਦਾਤ: ਸਕੂਲ ਦੇ ਬਾਹਰ ਫਾਇਰਿੰਗ; ਦਿਨ ਦਿਹਾੜੇ ਨੌਜਵਾਨ ਨੂੰ ਮਾਰੀ ਗੋਲੀ
ਸੂਤਰਾਂ ਅਨੁਸਾਰ ਹਾਲ ਹੀ ‘ਚ ਏਜੰਸੀਆਂ ਨੂੰ ਇਨਪੁਟ ਮਿਲਿਆ ਹੈ ਕਿ ਪਾਕਿਸਤਾਨ ਸਥਿਤ ਗੈਂਗਸਟਰ ਤੇ ਖਾਲਿਸਤਾਨੀ ਹਰਵਿੰਦਰ ਸਿੰਘ ਰਿੰਦਾ ਤੇ ਅਮਰੀਕਾ ‘ਚ ਸਥਿਤ ਅੱਤਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਨੇ ਹੱਥ ਮਿਲਾਇਆ ਹੈ ਅਤੇ ਉਹ ਮਿਲ ਕੇ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚ ਰਹੇ ਹਨ।
ਸੂਤਰਾਂ ਅਨੁਸਾਰ ਸ਼ੱਕ ਹੈ ਕਿ ਪਾਕਿਸਤਾਨ ਸਥਿਤ ਰਿੰਦਾ ਅਤੇ ਅਮਰੀਕਾ ਸਥਿਤ ਹੈਪੀ ਨੇ ਆਪਣੇ ਸਥਾਨਕ ਸਲੀਪਰ ਸੈੱਲ ਰਾਹੀਂ ਚੰਡੀਗੜ੍ਹ ਦੀ ਕੋਠੀ ਵਿੱਚ ਹੈਂਡ ਗਰਨੇਡ ਹਮਲੇ ਨੂੰ ਅੰਜਾਮ ਦਿੱਤਾ ਹੈ। ਹਾਲਾਂਕਿ ਹੁਣ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਉਸ ਨੇ ਇਸ ਦੀ ਜਿੰਮੇਵਾਰੀ ਲੈ ਲਈ ਹੈ।
ਗ੍ਰਨੇਡ ਅਟੈਕ ਨਾਲ ਜੁੜਿਆ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਾਮ, ਜਾਣੋ ਕੌਣ ਹੈ ਰਿੰਦਾ
ਪੰਜਬ ਅਤੇ ਦੇਸ਼ ਦੇ ਹੋਰ ਕਈ ਹਿੱਸਿਆਂ ਵਿੱਚ ਵਾਪਰੀਆਂ ਦਹਿਸ਼ਤਗਰਦੀ ਵਾਰਦਾਤਾਂ ਵਿੱਚ ਅਕਸਰ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਾਮ ਸਾਹਮਣੇ ਆਉਂਦਾ ਰਹਿੰਦਾ ਹੈ। ਦਰਅਸਲ ਪਹਿਲਾਂ ਗੈਂਗਸਟਰਾਂ ਦੀ ਲਿਸਟ ਵਿੱਚ ਸ਼ੁਮਾਰ ਹਰਵਿੰਦਰ ਰਿੰਦਾ ਜਦੋਂ ਪੰਜਾਬ ਪੁਲਿਸ ਨੂੰ ਅੱਤ ਲੋੜੀਂਦਾ ਸੀ ਤਾਂ ਉਹ ਆਪਣੀ ਜਾਨ ਬਚਾਉਣ ਦੇ ਲਈ ਕਰੀਬ 7 ਸਾਲ ਪਹਿਲਾਂ ਨੇਪਾਲ ਦੇ ਰਸਤੇ ਪਾਕਿਸਤਾਨ ਭੱਜ ਗਿਆ। ਮੋਸਟ ਵਾਂਟੇਡ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐਸ ਆਈ ਦੇ ਇਸ਼ਾਰੇ ਉੱਤੇ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ। ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਭਾਰਤ ਵਿੱਚ ਅੱਤਵਾਦ ਫੈਲਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਪਾਕਿਸਤਾਨ ਵਿੱਚ ਬੈਠਾ ਰਿੰਦਾ ਸਰਹੱਦ ਰਾਹੀਂ ਭਾਰਤ ਵਿੱਚ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰਦਾ ਹੈ। ਇਸ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਉਸ ਦਾ ਸਾਥ ਦੇ ਰਹੀ ਹੈ।
ਜਾਣੋ ਕੌਣ ਹੈ ਹਰਵਿੰਦਰ ਸਿੰਘ ਰਿੰਦਾ
ਅੱਤਵਾਦੀ ਹਰਵਿੰਦਰ ਰਿੰਦਾ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਪਰ ਬਾਅਦ ਵਿੱਚ ਉਹ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਚਲਾ ਗਿਆ ਸੀ। ਰਿੰਦਾ ਨੂੰ ਸਤੰਬਰ 2011 ਵਿੱਚ ਇੱਕ ਕਤਲ ਕੇਸ ਅੰਦਰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਮਗਰੋਂ ਰਿੰਦਾ ਚੰਡੀਗੜ੍ਹ ਦੀ ਪੰਜਾਬ ਯੂਨਿਵਰਸਿਟੀ ਵਿੱਚ ਪੜਨ ਲਈ ਆਇਆ ਅਤੇ ਇਸ ਦੌਰਾਨ ਉਸ ਨੇ ਜੁਰਮ ਦੀ ਦੁਨੀਆਂ ਵਿੱਚ ਕਦਮ ਰੱਖਿਆ ਸੀ। 11 ਸਾਲ ਦੀ ਉਮਰ ‘ਚ ਰਿੰਦਾ ਆਪਣੇ ਪਰਿਵਾਰ ਨਾਲ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਸ਼ਿਫਟ ਹੋ ਗਿਆ। ਪੁਲਿਸ ਰਿਕਾਰਡ ਅਨੁਸਾਰ ਰਿੰਦਾ ਨੇ ਤਰਨਤਾਰਨ ਵਿੱਚ 18 ਸਾਲ ਦੀ ਉਮਰ ਵਿੱਚ ਹੀ ਪਰਿਵਾਰਕ ਝਗੜੇ ਕਾਰਨ ਆਪਣੇ ਇੱਕ ਰਿਸ਼ਤੇਦਾਰ ਦਾ ਕਤਲ ਕਰ ਦਿੱਤਾ ਸੀ। ਹਰਵਿੰਦਰ ਸਿੰਘ ਰਿੰਦਾ ਖ਼ਿਲਾਫ਼ ਚੰਡੀਗੜ੍ਹ ਪੁਲਿਸ ਵੱਲੋਂ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਚਾਰ ਕੇਸ ਦਰਜ ਕੀਤੇ ਗਏ ਹਨ। ਰਿੰਦਾ ਨੇ ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਹੁੰਦਿਆਂ ਸੈਕਟਰ 11 ਦੇ ਐਸਐਚਓ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।