Punjab

ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ 5 ਮੰਤਰੀ ਲਏ ਹਿਰਾਸਤ ‘ਚ

Chandigarh Police took 5 ministers of Punjab into custody, one injured

ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਆਗੂ ਅਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਪ੍ਰਦਰਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਅੱਗੇ ਬੈਰੀਕੇਡ ਲਗਾ ਦਿੱਤੇ ਹਨ। ਜਿਸ ਨਾਲ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲਿਸ ਨੇ ਬੱਸਾਂ ਦੇ ਆਰਡਰ ਦਿੱਤੇ ਹਨ। ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਹਿਰਾਸਤ ‘ਚ ਵੀ ਲੈਣਾ ਸ਼ੁਰੂ ਕਰ ਦਿੱਤਾ। ਧਰਨੇ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Back to top button