ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ‘ਪੰਜਾ’ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਨੋਟਿਸ ਲੈਂਦਿਆਂ ਕਾਂਗਰਸੀ ਆਗੂ ਅੰਮ੍ਰਿਤਾ ਵੜਿੰਗ ਨੂੰ ਤਾੜਨਾ ਕਰਦਿਆਂ ਕਿਹਾ ਸੀ ਕਿ ਉਹ ਆਪਣੀ ਗਲਤੀ ਮੰਨ ਕੇ ਤੌਬਾ ਕਰਨ ਤੇ ਮਾਫੀ ਮੰਗਣ।
ਇਸ ਚਿਤਾਵਨੀ ਤੋਂ ਬਾਅਦ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ ਇਕ ਵੀਡੀਓ ਸ਼ੇਅਰ ਕਰਕੇ ਗੁਰੂ ਜੀ ਤੋਂ ਗੁਰੂ ਰੂਪੀ ਸਾਧ ਸੰਗਤ ਤੋਂ ਹੱਥ ਜੋੜ ਕੇ ਮੁਆਫੀ ਮੰਗੀ ਹੈ।