Jalandhar

ਜਥੇਦਾਰ ਵਡਾਲਾ, ਢੀਂਡਸਾ ਤੇ ਚੀਮਾ ਨੇ ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ਦੇ ਹੱਕ ’ਚ ਕੀਤਾ ਪ੍ਰਚਾਰ

ਜਥੇਦਾਰ ਵਡਾਲਾ, ਢੀਂਡਸਾ ਤੇ ਚੀਮਾ ਨੇ ਅਕਾਲੀ ਉਮੀਦਵਾਰ ਬੀਬੀ ਸੁਰਜੀਤ ਕੌਰ ਦੇ ਹੱਕ ’ਚ ਕੀਤਾ ਪ੍ਰਚਾਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਚੀਮਾ ਦੇ ਗ੍ਰਹਿ ਨਿਊ ਮਾਡਲ ਹਾਊਸ ਵਿਖੇ ਸੁਰਜੀਤ ਕੌਰ ਦੇ ਹੱਕ ਵਿੱਚ ਪ੍ਰਚਾਰ ਸਬੰਧੀ ਪੰਥਕ ਲੀਡਰਾਂ ਤੇ ਸਮੂਹ ਸੰਗਤ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰੀ ਐੱਸਜੀਪੀਸੀ ਮੈਂਬਰ ਨਵਾਂਸ਼ਹਿਰ, ਜਥੇਦਾਰ ਬਲਵੀਰ ਸਿੰਘ ਜਾਨਾ ਨਗਰ ਨੇ ਮੀਟਿੰਗ ਦੌਰਾਨ ਸੰਬੋਧਨ ਕੀਤਾ।

ਆਗੂਆਂ ਨੇ ਕਿਹਾ ਕਿ ਬੀਬੀ ਸੁਰਜੀਤ ਕੌਰ ਤੇ ਜਥੇਦਾਰ ਪ੍ਰੀਤਮ ਸਿੰਘ ਦੇ ਪਰਿਵਾਰ ਦਾ ਕੁਰਬਾਨੀਆਂ ਭਰਿਆ ਇਤਿਹਾਸ ਹੈ। ਇਸ ਨੂੰ ਮੁੱਖ ਰੱਖਦੇ ਹੋਏ ਜਲੰਧਰ ਵੈਸਟ ਦੀ ਸੰਗਤ ਆਪ ਮੁਹਾਰੇ ਹੋ ਕੇ ਤੱਕੜੀ ਨੂੰ ਵੋਟਾਂ ਪਾਉਣ ਲਈ ਬੇਨਤੀ ਕਰ ਰਹੇ ਹਨ। ਇਸ ਮੌਕੇ ਰਜਿੰਦਰ ਸਿੰਘ ਮਿਗਲਾਣੀ, ਹਰਿੰਦਰ ਸਿੰਘ ਚਾਵਲਾ, ਸਤਨਾਮ ਸਿੰਘ ਭਾਟੀਆ, ਦਲਜੀਤ ਸਿੰਘ, ਮੋਹਣ ਸਿੰਘ, ਸੁੱਚਾ ਸਿੰਘ, ਪ੍ਰਵੀਨ,ਦਲੀਪ ਸਿੰਘ, ਸੁਰਿੰਦਰ ਸਿੰਘ, ਮਹੇਸ਼ਇੰਦਰ ਸਿੰਘ ਧਾਮੀ, ਕੁਲਜੀਤ ਸਿੰਘ ਚਾਵਲਾ, ਜਸਵਿੰਦਰ ਸਿੰਘ ਜੱਸਾ, ਸੁਖਵੰਤ ਸਿੰਘ ਰੌਲੀ, ਜਥੇਦਾਰ ਉਧਮ ਸਿੰਘ ਔਲਖ ਆਦਿ ਹਾਜ਼ਰ ਸਨ।

Back to top button