Latest news

Glime India News

ਜਲੰਧਰ ਕੈਂਟ ਵਿਖੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ, ਸਜਾਏ ਗਏ ਨਗਰ ਕੀਰਤਨ

ਜਲੰਧਰ ਕੈਂਟ, ਐਚ ਐਸ ਚਾਵਲਾ
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਜਲੰਧਰ ਕੈਂਟ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ 29 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਤੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਕੱਢਿਆ ਗਿਆ, ਜਿਸ ਵਿੱਚ ਨਗਰ ਵਾਸੀਆਂ ਨੇ ਭਾਰੀ ਗਿਣਤੀ ਵਿੱਚ ਆਪਣੀਆਂ ਹਾਜਰੀਆਂ ਭਰ ਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰਬਾਣੀ ਦੇ ਸ਼ਬਦਾਂ ਦਾ ਗੁਣਗਾਨ ਕੀਤਾ ਅਤੇ ਸਾਰਾ ਨਗਰ ਧੰਨ ਗੁਰੂ ਨਾਨਕ , ਧੰਨ ਗੁਰੂ ਨਾਨਕ ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਇਸ ਮੌਕੇ ਪੰਜਾਬ ਪੁਲਿਸ ਵਲੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਥਾਣਾ ਕੈਂਟ ਦੇ ਮੁੱਖੀ ਅਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਗੁਰੂ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਥਾਣਾ ਕੈਂਟ ਦੇ ਮੁੱਖੀ ਅਮ੍ਰਿਤਪਾਲ ਸਿੰਘ ਦਾ ਸਿਰਪਾਓ ਦੇ ਕੇ ਸਨਮਾਨ ਕੀਤਾ। ਨਗਰ ਕੀਰਤਨ ਦੇ ਰੂਟ ਤੇ ਵੱਖ ਵੱਖ ਸੰਸਥਾਵਾਂ ਵੱਲੋਂ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ ਅਤੇ ਨਗਰ ਵਾਸੀਆਂ ਵਲੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਸਾਰੇ ਨਗਰ ਦੀ ਪਰਿਕਰਮਾ ਕਰਦੇ ਹੋਏ ਨਗਰ ਕੀਰਤਨ ਵਾਪਿਸ ਗੁਰਦੁਆਰਾ ਸਾਹਿਬ ਵਿਖੇ ਨਿਰਵਿਘਨਤਾ ਪੂਰਵਕ ਸਮਾਪਤ ਹੋਇਆ। 30 ਨਵੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਹੋ ਕੇ ਵਰਤਾਏ ਗਏ, ਜਿਸਨੂੰ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਛੱਕਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਨਗਰ ਕੀਰਤਨ ਅਤੇ ਦੀਵਾਨ ਵਿੱਚ ਹਾਜਰੀਆਂ ਭਰਨ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸੈਕਟਰੀ ਕਮਲਜੀਤ ਸਿੰਘ, ਕੈਸ਼ੀਅਰ ਹਰਵਿੰਦਰ ਸਿੰਘ ਸੋਢੀ, ਰਜਿੰਦਰ ਸਿੰਘ ਸਭਰਵਾਲ, ਤਜਿੰਦਰ ਸਿੰਘ ਬਿੱਲਾ, ਸਵਿੰਦਰ ਸਿੰਘ ਵੀਰੂ, ਗੁਰਸ਼ਰਨ ਸਿੰਘ ਟੱਕਰ, ਗੁਰਵਿੰਦਰ ਸਿੰਘ ਲਾਂਬਾ, ਹਰਵਿੰਦਰ ਪਾਲ ਸਿੰਘ, ਬਲਜਿੰਦਰ ਪਾਲ ਸਿੰਘ, ਇੰਦਰਪਾਲ ਸਿੰਘ, ਜਸਵਿੰਦਰ ਪਾਲ ਸਿੰਘ ਕਿੱਟਾ, ਹਰਜੀਤ ਪਾਲ ਸਿੰਘ ਸੋਢੀ, ਅਵਤਾਰ ਸਿੰਘ ਮਹਾਜਨ, ਅਰਵਿੰਦਰ ਸਿੰਘ ਕਾਲਰਾ, ਮਨਪ੍ਰੀਤ ਸਿੰਘ, ਹਰਵਿੰਦਰ ਸਿੰਘ ਮੰਗੀ, ਜਤਿੰਦਰ ਸਿੰਘ ਰਾਜੂ, ਗੁਰਜੀਤ ਸਿੰਘ ਸੋਨੂੰ, ਦੀਵਾਨ ਅਮਿਤ ਅਰੋੜਾ, ਇੰਦਰ ਕਾਲਰਾ, ਰਜਨੀਸ਼ ਸਹਿਗਲ, ਸੰਜੇ ਕਾਲਰਾ, ਨਰੇਸ਼ ਵਾਲੀਆ, ਤਰੁਣ ਅਗਰਵਾਲ, ਜਤਿਨ ਅਭੀ, ਸਮੀਰ ਸ਼ਰਮਾ, ਸ਼ਿਵ ਦਰਸ਼ਨ ਅਭੀ, ਰੋਬਿਨ ਕਨੋਜੀਆ, ਰੋਹਿਤ ਨਾਹਰ ਰੋਕੀ ਆਦਿ ਮੌਜੂਦ ਸਨ।

Leave a Comment