ਜਲੰਧਰ ‘ਚ ਕਿਸਾਨਾਂ ਵਲੋਂ ਸੁਸ਼ੀਲ ਰਿੰਕੂ ਦੇ ਘਰ ਅਗੇ ਲਗਾਇਆ ਧਰਨਾ, ਚੱਲ ਪਏ ਲੰਗਰ
In Jalandhar, farmers staged a dharna in front of Sushil Rinku's house, langar started

ਜਲੰਧਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਰਿਹਾਇਸ਼ ਨੇੜੇ ਅੱਜ ਕਿਸਾਨਾਂ ਨੇ ਧਰਨਾ ਲਗਾਇਆ ਹੈ। ਰਿੰਕੂ ਦੇ ਘਰ ਦੇ ਬਾਹਰ ਜਲੰਧਰ ਸਿਟੀ ਪੁਲਿਸ ਦੀ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਜਦੋਂ ਕਿਸਾਨਾਂ ਨੂੰ ਅੱਗੇ ਨਾ ਵਧਣ ਦਿੱਤਾ ਗਿਆ ਤਾਂ ਉਨ੍ਹਾਂ ਨੇ ਰਿੰਕੂ ਦੇ ਘਰ ਤੋਂ ਕਰੀਬ 200 ਮੀਟਰ ਦੀ ਦੂਰੀ ‘ਤੇ ਟੈਂਟ ਲਗਾ ਦਿੱਤਾ ਅਤੇ ਮੈਟ ਵਿਛਾ ਕੇ ਹੜਤਾਲ ‘ਤੇ ਬੈਠ ਗਏ ਹਨ।
ਦੁਪਹਿਰ 2 ਵਜੇ ਦੇ ਕਰੀਬ ਕਿਸਾਨਾਂ ਵੱਲੋਂ ਧਰਨੇ ਵਾਲੀ ਥਾਂ ਤੇ ਲੰਗਰ ਲਗਾਇਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਨੇ ਭਾਜਪਾ ਅਤੇ ਪੀਐਮ ਮੋਦੀ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਦੱਸ ਦੇਈਏ ਕਿ ਪੰਜਾਬ ਭਰ ਵਿੱਚ ਕਿਸਾਨ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਲਗਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ। ਇਸ ਦੇ ਨਾਲ ਹੀ ਐਂਟੀ ਰਾਇਟ ਫੋਰਸ ਵੀ ਮੌਕੇ ‘ਤੇ ਪਹੁੰਚ ਗਈ ਸੀ ਅਤੇ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਸੀ। ਇਸ ਤੋਂ ਬਾਅਦ ਕਿਸਾਨ ਉਥੇ ਹੀ ਬੈਠ ਗਏ। ਧਰਨੇ ਵਿੱਚ 200 ਤੋਂ 250 ਦੇ ਕਰੀਬ ਕਿਸਾਨ ਪੁੱਜੇ ਹੋਏ ਸਨ। ਹਾਲਾਂਕਿ ਪ੍ਰਦਰਸ਼ਨ ਸਮੇਂ ਸੁਸ਼ੀਲ ਕੁਮਾਰ ਰਿੰਕੂ ਆਪਣੇ ਘਰ ਮੌਜੂਦ ਨਹੀਂ ਸਨ।