

ਜਲੰਧਰ ‘ਚ ਕੱਲ੍ਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਸਾਰੇ ਵਿੱਦਿਅਕ ਅਦਾਰਿਆਂ ‘ਚਅੱਜ 5 ਨਵੰਬਰ ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਪੱਤਰ ਅਨੁਸਾਰ ਇਸ ਤੋਂ ਪਹਿਲਾਂ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਸੀ, ਪਰ ਵਿਦਿਆਰਥੀਆਂ ਦੀ ਸਹੂਲਤ, ਸੁਰੱਖਿਆ ਤੇ ਟਰੈਫ਼ਿਕ ਪ੍ਰਬੰਧਨ ਨੂੰ ਦੇਖਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗ਼ੈਰ ਸਰਕਾਰੀ ਕਾਲਜਾਂ ਅਤੇ ਸਕੂਲਾਂ ‘ਚ ਮਿਤੀ 5 ਨਵੰਬਰ ਨੂੰ ਪੂਰੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।