Jalandhar
ਜਲੰਧਰ ‘ਚ ਗਾਇਕ ਨੂੰ 500 ਤੋਂ ਵੱਧ ਨੰਬਰਾਂ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ
In Jalandhar, the singer received death threats from more than 500 numbers
ਜਲੰਧਰ ਚ 6 ਮਹੀਨਿਆਂ ਤੋਂ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਖਫਾ ਗਾਇਕ, ਗੀਤਕਾਰ ਤੇ ਸੰਗੀਤਕਾਰ ਵਿਜੇ ਕੁਮਾਰ ਝੱਮਟ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ. ਜੀ. ਪੀ. ਗੌਰਵ ਯਾਦਵ ਕੋਲੋਂ ਮੰਗ ਕੀਤੀ ਹੈ ਕਿ ਪੁਲਸ ਨੂੰ ਸ਼ਿਕਾਇਤ ਦਿੱਤੀ ਨੂੰ ਇੰਨਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਤਕ ਮੁਲਜ਼ਮ ਦਾ ਕੋਈ ਥਹੁ-ਪਤਾ ਨਹੀਂ ਲੱਗ ਸਕਿਆ ਹੈ, ਲੱਗਦਾ ਹੈ ਕਿ ਜਲੰਧਰ ਪੁਲਸ ਧਮਕੀਆਂ ਦੇਣ ਤੇ ਫਿਰੌਤੀ ਮੰਗਣ ਵਾਲਿਆਂ ਅੱਗੇ ਬੇਵੱਸ ਹੈ, ਇਸ ਲਈ ਤੁਸੀਂ ਮੈਨੂੰ ਬਚਾ ਲਓ।