IndiaPunjab

ਜਲੰਧਰ ‘ਚ ਚਰਨਜੀਤ ਚੰਨੀ ਨੂੰ ਕਾਂਗਰਸ ਨੇ ਦਿੱਤੀ ਟਿਕਟ, ਬਾਕੀ ਸੀਟਾਂ ਤੇ ਹੋਣਗੇ ਇਹ ਉਮੀਦਵਾਰ

Congress gave ticket to Charanjit Channi in Jalandhar, these candidates will be on other seats

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਵਿਚ ਹਲਚਲ ਮਚੀ ਹੋਈ ਹੈ। ਹਰ ਪਾਰਟੀ ਆਪਣਾ ਝੰਡਾ ਲਹਿਰਾਉਣ ਲਈ ਸੰਘਰਸ਼ ਕਰ ਰਹੀ ਹੈ ਅਤੇ ਆਪਣੇ ਤਰੀਕੇ ਨਾਲ ਰਣਨੀਤੀ ਤਿਆਰ ਕਰ ਰਹੀ ਹੈ। ਅਜਿਹੇ ‘ਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕਾਂਗਰਸ ਨੇ ਜਲੰਧਰ ‘ਚ ਇਕ ਸੀਨੀਅਰ ਨੇਤਾ ਨੂੰ ਮੈਦਾਨ ‘ਚ ਉਤਾਰਿਆ ਹੈ।

ਸੂਤਰਾਂ ਮੁਤਾਬਕ ਜਲੰਧਰ ‘ਚ ਇਸ ਵਾਰ ਚੌਧਰੀ ਪਰਿਵਾਰ ਦੀ ਬਜਾਏ ਸਾਬਕਾ ਸੀ.ਐੱਮ. ਚਰਨਜੀਤ ਸਿੰਘ ਚੰਨੀ (Former CM. Charanjit Singh Channi) ਨੂੰ ਟਿਕਟ ਦਿੱਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀਆਂ 7 ਲੋਕ ਸਭਾ ਸੀਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਬਾਕੀ ਸੀਟਾਂ ‘ਤੇ ਗੁਰਦਾਸਪੁਰ ਤੋਂ ਪ੍ਰਤਾਪ ਬਾਜਵਾ, ਲੁਧਿਆਣਾ ਤੋਂ ਰਵਨੀਤ ਬਿੱਟੂ, ਪਟਿਆਲਾ ਤੋਂ ਕੈਪਟਨ ਅਮਰਿੰਦਰ ਦੇ ਮੁਕਾਬਲੇ ਨਵਜੋਤ ਸਿੱਧੂ, ਬਠਿੰਡਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਅਤੇ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਨੂੰ ਟਿਕਟਾਂ ਦਾ ਐਲਾਨ ਜਲਦੀ ਕੀਤਾ ਜਾ ਸਕਦਾ ਹੈ।

Related Articles

Back to top button