

ਜਲੰਧਰ-ਪਠਾਨਕੋਟ ਹਾਈਵੇ ‘ਤੇ ਰੇਰੂ ਪਿੰਡ ਨੇੜੇ ਤੇਲ ਟੈਂਕਰ ਦੀ ਲਪੇਟ ‘ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮਿ੍ਤਕ ਦੀ ਪਛਾਣ ਅਜੀਤ ਸਿੰਘ ਵਾਸੀ ਬਾਬਾ ਦੀਪ ਸਿੰਘ ਨਗਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਤੋਂ ਨਿਕਲ ਰਹੇ ਨਗਰ ਕੀਰਤਨ ਦੇ ਨਾਲ ਅਜੀਤ ਸਿੰਘ ਜਾ ਰਹੇ ਸਨ। ਜਿਵੇਂ ਹੀ ਉਹ ਰੇਰੂ ਪਿੰਡ ਚੌਕ ਕੋਲ ਪਹੁੰਚਿਆ ਤਾਂ ਜਦੋਂ ਉਹ ਸੜਕ ਪਾਰ ਕਰਨ ਲੱਗਾ ਤਾਂ ਟੈਂਕਰ ਦੀ ਲਪੇਟ ‘ਚ ਆ ਕੇ ਸੜਕ ‘ਤੇ ਡਿੱਗ ਗਿਆ। ਟੈਂਕਰ ਉਸ ਦੇ ਉੱਪਰ ਚੜ੍ਹ ਗਿਆ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।