ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ, ਸਾਂਪਲਾ ਸਮੇਤ ਜਲੰਧਰ ਦੇ ਕਈ ਆਗੂ ‘ਆਪ’ ‘ਚ ਸ਼ਾਮਲ
Big setback to BJP in Jalandhar, many leaders of Jalandhar including Sampla join AAP
ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ, ਸਾਂਪਲਾ ਸਮੇਤ ਜਲੰਧਰ ਦੇ ਕਈ ਆਗੂ ‘ਆਪ’ ‘ਚ ਸ਼ਾਮਲ
ਜਲੰਧਰ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ‘ਚ ਭਾਜਪਾ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ਭਾਜਪਾ ਦੇ ਕਈ ਆਗੂ ਪਾਰਟੀ ਛੱਡ ਕੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਦੇ ਕੁਝ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਜਲੰਧਰ ਦੀ ਮਸ਼ਹੂਰ ਧਾਰਮਿਕ ਸ਼ਖਸੀਅਤ ਅਤੇ ਐਂਗਲੀਕਨ ਚਰਚ ਦੇ ਫਾਦਰ ਗੌਰਵ ਮਸੀਹ ਵੀ ਮੰਗਲਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।
ਉਨ੍ਹਾਂ ਤੋਂ ਇਲਾਵਾ ਪਿੰਡ ਸੋਫੀ ਦੇ ਸਾਬਕਾ ਸਰਪੰਚ ਸੁਰਿੰਦਰ ਸਾਂਪਲਾ ਵੀ ‘ਆਪ’ ਵਿੱਚ ਸ਼ਾਮਲ ਹੋਏ। ਸਾਰੇ ਆਗੂਆਂ ਦਾ ਰਸਮੀ ਤੌਰ ‘ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਾਰਟੀ ‘ਚ ਸ਼ਾਮਿਲ ਕਰਕੇ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ ਗਿਆ |
ਮੰਤਰੀ ਮਹਿੰਦਰ ਭਗਤ, ਵਿਧਾਇਕ ਰਮਨ ਅਰੋੜਾ ਅਤੇ ਜਸਵੀਰ ਸਿੰਘ ਰਾਜਾ ਗਿੱਲ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਪਵਨ ਕੁਮਾਰ ਟੀਨੂੰ, ਦਿਨੇਸ਼ ਢੱਲ, ਦੀਪਕ ਬਾਲੀ, ਅੰਮ੍ਰਿਤ ਪਾਲ, ਮੰਗਲ ਸਿੰਘ, ਤਰਨਦੀਪ ਸਿੰਘ ਸੰਨੀ, ਗੁਰਵਿੰਦਰ ਸ਼ੇਰਗਿੱਲ, ਸਟੀਵਨ ਕਲੇਰ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ |