

ਜਲੰਧਰ ‘ਚ 25 ਨਵੰਬਰ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਜਲੰਧਰ ਵਿੱਚ 25 ਨਵੰਬਰ ਸ਼ਨੀਵਾਰ ਨੂੰ ਸਾਰੀਆਂ ਮਾਸਾਹਾਰੀ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਡੀਸੀ ਵਿਸ਼ੇਸ਼ ਸਾਰੰਗਲ ਨੇ ਹੁਕਮ ਜਾਰੀ ਕੀਤੇ ਹਨ। ਪ੍ਰਕਾਸ਼ ਪੁਰਬ ਮੌਕੇ ਇਸ ਦਿਨ ਸ਼ਹਿਰ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਦੇ ਰੂਟ ‘ਤੇ 40 ਤੋਂ ਵੱਧ ਸ਼ਰਾਬ ਅਤੇ ਮਾਸਾਹਾਰੀ ਦੁਕਾਨਾਂ ਹਨ, ਜੋ ਬੰਦ ਰਹਿਣਗੀਆਂ।ਸ਼ਹਿਰ ‘ਚ ਧਾਰਾ 144 ਲਾਗੂ ਹੋਵੇਗੀ ਸ਼ਹਿਰ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।