ਜਲੰਧਰ ‘ਚ ਹੋ ਸਕਦੀਆਂ ਦੁਬਾਰਾ ਲੋਕ ਸਭਾ ਦੀਆਂ ਚੋਣਾਂ ?
Lok Sabha elections can be held again in Jalandhar?
ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ (MP Charanjit Channi) ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ (Punjab-Haryana High Court) ‘ਚ ਦਾਇਰ ਚੋਣ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਣਵਾਈ ਹੋਣੀ ਹੈ। ਇਹ ਪਟੀਸ਼ਨ ਭਾਜਪਾ ਆਗੂ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਵਿੱਚ ਦਾਇਰ ਕੀਤੀ ਹੈ।ਜਿਸ ਵਿੱਚ ਉਨ੍ਹਾਂ ਨੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।
ਜਲੰਧਰ ‘ਚ ਇਕ ਥਾਣੇਦਾਰ ਵਲੋਂ ਸੜਕ ਕੰਡੇ ਨੌਜਵਾਨਾਂ ਨੂੰ ਸ਼ਰੇਆਮ ਕੁੱਟਦੇ-ਮਾਰਦੇ ਦੀ ਵੀਡੀਓ ਵਾਇਰਲ
ਚੋਣਾਂ ਦੌਰਾਨ ਇੱਕ ਹੋਟਲ ਵਿੱਚ 24 ਘੰਟੇ ਖਾਣੇ ਦਾ ਪ੍ਰਬੰਧ ਸੀ ਪਰ ਚੋਣ ਪ੍ਰਚਾਰ ਦੇ ਵੇਰਵਿਆਂ ਵਿੱਚ ਉਨ੍ਹਾਂ ਨੇ ਇਸ ਦਾ ਖਰਚਾ ਨਹੀਂ ਦੱਸਿਆ। ਉਹ ਰੋਜ਼ਾਨਾ 10-15 ਜਨਤਕ ਮੀਟਿੰਗਾਂ ਕਰਦੇ ਸਨ ਪਰ ਇਸ ਦੌਰਾਨ ਉਨ੍ਹਾਂ ਨੇ ਮੁਹਿੰਮ ਦੇ ਵੇਰਵਿਆਂ ਵਿਚ ਇਕ ਵੀ ਵਾਹਨ ਦਾ ਖਰਚਾ ਨਹੀਂ ਦਿੱਤਾ। ਉਨ੍ਹਾਂ ਨੇ ਰਾਮਾ ਮੰਡੀ ਵਿੱਚ ਬਿਨਾਂ ਮਨਜ਼ੂਰੀ ਤੋਂ ਰੋਡ ਸ਼ੋਅ ਕੀਤਾ। ਇੱਥੋਂ ਤੱਕ ਕਿ ਵੋਟਰ ਪਰਚੀਆਂ ਵੰਡਣ ਲਈ ਪੋਲਿੰਗ ਬੂਥਾਂ ਦੇ ਬਾਹਰ ਬਣਾਏ ਗਏ ਬੂਥਾਂ ਦੇ ਖਰਚੇ ਦਾ ਵੇਰਵਾ ਵੀ ਨਹੀਂ ਦਿੱਤਾ ਗਿਆ।
ਸਾਵਣ ਦੇ ਅੱਜ ਸੋਮਵਾਰ ਵੱਡਾ ਹਾਦਸਾ, ਸਿੱਧੇਸ਼ਵਰ ਧਾਮ ‘ਚ ਮਚੀ ਭਗਦੜ ‘ਚ 7 ਲੋਕਾਂ ਦੀ ਮੌਤ, ਕਈ ਜ਼ਖਮੀ
ਪਟੀਸ਼ਨਰ ਨੇ ਕਿਹਾ ਕਿ ਅਜਿਹੀ ਸਥਿਤੀ ਵਿੱਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਚੰਨੀ ਨੇ ਚੋਣਾਂ ਜਿੱਤਣ ਲਈ ਭ੍ਰਿਸ਼ਟ ਸਾਧਨਾਂ ਦੀ ਵਰਤੋਂ ਕੀਤੀ। ਲੂਥਰਾ ਨੇ ਮੰਗ ਉਠਾਈ ਹੈ ਕਿ ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਉਨ੍ਹਾਂ ਦੀ ਚੋਣ ਰੱਦ ਕੀਤੀ ਜਾਵੇ।