Jalandhar

ਜਲੰਧਰ ‘ਚ 14 ਸਾਲਾ ਨਾਬਾਲਗ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

14-year-old minor girl commits suicide by hanging herself in Jalandhar

ਜਲੰਧਰ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ ‘ਚ 14 ਸਾਲਾ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ ‘ਚ ਲਟਕਦੀ ਮਿਲੀ।

ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲੀਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਜ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।

ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੱਚੀ ਦੀ ਮਾਂ ਨੇ ਘਰ ਵਾਪਸ ਆ ਕੇ ਆਪਣੀ ਬੇਟੀ ਨੂੰ ਫਾਹੇ ਨਾਲ ਲਟਕਦੀ ਦੇਖਿਆ। ਥਾਣਾ ਡਿਵੀਜ਼ਨ ਨੰਬਰ 6 ਦੇ ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿੱਚ ਇੱਕ ਨਾਬਾਲਗ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਹੈ। ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕਾ ਦੀ ਪਛਾਣ ਦਯਾਵੰਤੀ ਪੁੱਤਰੀ ਸੰਤੂ ਰਾਮ ਦੇ ਰੂਪ ‘ਚ ਹੋਈ ਹੈ।

Back to top button