Jalandhar

ਜਲੰਧਰ ਜ਼ਿਮਨੀ ਚੋਣ ‘ਆਪ’ ਲਈ ਅਗਨੀ ਪ੍ਰੀਖਿਆ , ਮੁੱਖ ਮੰਤਰੀ ਮਾਨ ਨੇ ਜਲੰਧਰ ‘ਚ ਹੀ ਲੈ ਲਿਆ ਘਰ

Fire test for AAP in Jalandhar by-election, Chief Minister Mann took home in Jalandhar itself

ਜਲੰਧਰ ਜ਼ਿਮਨੀ ਚੋਣ ਦਾ ਮੈਦਾਨ ਭਖ ਗਿਆ ਹੈ। ਅੱਜ ਬੀਜੇਪੀ ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬੀਜੇਪੀ ਨੇ ‘ਆਪ’ ਛੱਡ ਕੇ ਪਾਰਟੀ ਵਿੱਚ ਆਏ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਹੀ ਟਿਕਟ ਦਿੱਤੀ ਹੈ। ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਹੀ ਇਹ ਸੀਟ ਖਾਲੀ ਹੋਈ ਸੀ। ਇਸ ਕਾਰਨ ਹੁਣ ਜ਼ਿਮਨੀ ਚੋਣ ਹੋ ਰਹੀ ਹੈ। ‘ਆਪ’ ਨੇ ਆਪਣਾ ਉਮੀਦਵਾਰ ਮਹਿੰਦਰ ਭਗਤ ਨੂੰ ਬਣਾਇਆ ਹੈ।

ਹੁਣ ਸਭ ਦੀਆਂ ਨਜ਼ਰਾਂ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵੱਲ ਹਨ। ਦੋਵਾਂ ਪਾਰਟੀਆਂ ਵੱਲੋਂ ਉਮੀਦਵਾਰ ਐਲਾਨਣ ਨਾਲ ਜਲੰਧਰ ਜ਼ਿਮਨੀ ਚੋਣ ਦੀ ਤਸਵੀਰ ਸਾਫ ਹੋ ਜਾਏਗੀ। ਲੋਕ ਸਭਾ ਚੋਣਾਂ ਵਿੱਚ ਹਾਰ ਮਗਰੋਂ ਸੱਤਾਧਿਰ ਆਮ ਆਦਮੀ ਪਾਰਟੀ ਲਈ ਜਲੰਧਰ ਜ਼ਿਮਨੀ ਚੋਣ ਵੱਕਾਰ ਦਾ ਸਵਾਲ ਬਣ ਗਈ ਹੈ।

ਜਲੰਧਰ ਵੈਸਟ ਜਿਮਨੀ ਚੋਣ ਲਈ BJP ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ

ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਵਾਰ ‘ਆਪ’ ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ।

ਮਹਿੰਦਰ ਭਗਤ 2023 ਵਿੱਚ ਹੋਈਆਂ ਲੋਕ ਸਭਾ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ। ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ‘ਆਪ’ ਦੀ ਸਰਕਾਰ ਹੈ ਅਤੇ ਅਸਤੀਫਾ ਦੇਣ ਵਾਲੇ ਵਿਧਾਇਕ ਸ਼ੀਤਲ ਅੰਗੁਰਲ (ਹੁਣ ਭਾਜਪਾ ਵਿੱਚ) ਵੀ ‘ਆਪ’ ਦੇ ਸੀ। ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਉਕਤ ਸੀਟ ‘ਤੇ ਉਪ ਚੋਣ ਹੋ ਰਹੀ ਹੈ।

Back to top button