Jalandhar

ਜਲੰਧਰ ਟ੍ਰੈਫਿਕ ਪੁਲਿਸ ਨੇ 9 ਮਹੀਨਿਆਂ ‘ਚ ਕੀਤੇ 2.46 ਕਰੋੜ ਦੇ ਚਲਾਨ, 13 ਐਫਆਈਆਰ ਦਰਜ

Jalandhar traffic police made challans of 2.46 crores in nine months, registered 13 FIRs

ਕਮਿਸ਼ਨਰੇਟ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕੀਤੀ ਸਖ਼ਤ ਕਾਰਵਾਈ, ਨੌਂ ਮਹੀਨਿਆਂ ‘ਚ ਕੀਤੇ 2.46 ਕਰੋੜ ਦੇ ਚਲਾਨ 
ਕੁੱਲ 13 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 528 ਨੋਟਿਸ ਜਾਰੀ ਕੀਤੇ ਗਏ ਹਨ
ਜਲੰਧਰ, 5 ਅਕਤੂਬਰ: ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਭਰ ਦੀਆਂ ਨੋ-ਟੌਲਰੈਂਸ ਸੜਕਾਂ ਅਤੇ ਵਨ-ਵੇ ਸੜਕਾਂ ‘ਤੇ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਅਤੇ ਨਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਕੁੱਲ 13 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ, 528 ਨੋਟਿਸ ਜਾਰੀ ਕੀਤੇ ਗਏ ਹਨ ਅਤੇ 1 ਜਨਵਰੀ 2024 ਤੋਂ ਹੁਣ ਤੱਕ ਕੁੱਲ 29,214 ਟ੍ਰੈਫਿਕ ਚਲਾਨ ਕੀਤੇ ਗਏ ਹਨ। ਕੁੱਲ 2,46,66,000 ਰੁਪਏ ਜੁਰਮਾਨਾ ਵਸੂਲਿਆ ਗਿਆ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਦੀ ਸਹੂਲਤ ਲਈ ਸ਼ਹਿਰ ਦੀਆਂ 17 ਸੜਕਾਂ ਨੂੰ ਨੋ-ਟੌਲਰੈਂਸ ਰੋਡ ਅਤੇ ਵਨ-ਵੇ ਰੋਡ ਘੋਸ਼ਿਤ ਕੀਤਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਨੋ-ਟੌਲਰੈਂਸ ਸੜਕਾਂ ਨੂੰ ਜ਼ੋਨ-1, ਜ਼ੋਨ-2, ਜ਼ੋਨ-3 ਅਤੇ ਜ਼ੋਨ-4 ਵਿੱਚ ਵੰਡਿਆ ਗਿਆ ਹੈ। 
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਡਾ ਹੁਸ਼ਿਆਰਪੁਰ, ਜੇਲ੍ਹ ਚੌਂਕ, ਕਮਲ ਪੈਲੇਸ ਰੋਡ ਅਤੇ ਰੇਲਵੇ ਸਟੇਸ਼ਨ ਰੋਡ ਸਮੇਤ ਕੁਝ ਸੜਕਾਂ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਵਨ-ਵੇ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਟ੍ਰੈਫਿਕ ਪ੍ਰਬੰਧਨ ਵਿੱਚ ਸੁਧਾਰ ਕੀਤਾ ਜਾ ਸਕੇ, ਆਉਣ-ਜਾਣ ਦੇ ਸਮੇਂ ਨੂੰ ਘੱਟ ਕੀਤਾ ਜਾ ਸਕੇ ਅਤੇ ਸ਼ਹਿਰ ਵਿੱਚ ਛੋਟੇ ਅਪਰਾਧਾਂ ਤੇ ਨਕੇਲ ਕੱਸੀ ਜਾ ਸਕੇ । ਉਨ੍ਹਾਂ ਕਿਹਾ ਕਿ ਇਹ ਸਮੁੱਚਾ ਸਿਸਟਮ ਐਮਰਜੈਂਸੀ ਰਿਸਪਾਂਸ ਸਿਸਟਮ ਅਧੀਨ ਕੰਮ ਕਰਦਾ ਹੈ ਅਤੇ ਇਸ ਮੁਹਿੰਮ ਦੇ ਹਿੱਸੇ ਵਜੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਥਾਣਿਆਂ ਵਿੱਚ ਧਾਰਾ 188 ਆਈਪੀਸੀ ਤਹਿਤ ਕੁੱਲ 13 ਐਫਆਈਆਰ ਦਰਜ ਕੀਤੀਆਂ ਗਈਆਂ ਹਨ।

 

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਧਾਰਾ 144 ਸੀ.ਆਰ.ਪੀ.ਸੀ. ਤਹਿਤ ਕੁੱਲ 528 ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਸੜਕਾਂ ‘ਤੇ ਗੈਰ-ਕਾਨੂੰਨੀ ਤੌਰ ‘ਤੇ ਕਬਜ਼ਾ ਕਰਨ ਵਾਲੇ ਵਿਅਕਤੀਆਂ ਅਤੇ ਕਾਰੋਬਾਰਾਂ ਨੂੰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦੁਕਾਨਾਂ ਦੇ ਮਾਲਕਾਂ, ਸਟਰੀਟ ਵਿਕਰੇਤਾਵਾਂ, ਹੋਟਲਾਂ ਅਤੇ ਸ਼ਾਪਿੰਗ ਮਾਲਾਂ ਸ਼ਾਮਲ ਹਨ। ਉਨ•ਾਂ ਕਿਹਾ ਕਿ ਉਨ•ਾਂ ਨੂੰ ਸੜਕਾਂ ਤੋਂ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਸ਼ਹਿਰ ਵਿੱਚ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਬਣਾਈ ਰੱਖਣ, ਜਨਤਕ ਸੁਰੱਖਿਆ ਅਤੇ ਸੁਵਿਧਾਵਾਂ ਨੂੰ ਕਾਇਮ ਰੱਖਣ ਲਈ ਸਮਰਪਿਤ ਹੈ।

Back to top button