JalandharPunjab

ਜਲੰਧਰ ਦਿਹਾਤੀ ਕ੍ਰਾਈਮ ਬ੍ਰਾਂਚ ਵਲੋਂ 50 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ, ਐਚ ਐਸ ਚਾਵਲਾ।

ਸ਼੍ਰੀ ਸਵਰਨਦੀਪ ਸਿੰਘ , ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ / ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ , ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਸਵਿੰਦਰ ਸਿੰਘ ਚਾਹਲ , ਪੀ.ਪੀ.ਐਸ. ਉਪ ਪੁਲਿਸ ਕਪਤਾਨ , ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋ 50 ਗ੍ਰਾਮ ਹੈਰੋਇਨ ਸਮੇਤ 01 ਨਸ਼ਾ ਤਸੱਕਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ , ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 20.11.2022 ਨੂੰ ਸਬ ਇੰਸਪੈਕਟਰ ਪੁਸ਼ਪ ਬਾਲੀ , ਇੰਚਾਰਜ ਕਰਾਇਮ ਬ੍ਰਾਂਚ ਵੱਲੋਂ ਗੁਪਤ ਸੂਚਨਾ ਮਿਲਣ ਤੇ ਐਸ.ਆਈ ਨਿਰਮਲ ਸਿੰਘ ਸਮੇਤ ਸਾਥੀ ਕਰਮਚਾਰੀਆ ਦੀ ਸਪੈਸ਼ਲ ਟੀਮ ਤਿਆਰ ਕਰਕੇ ਕਰਤਾਰਪੁਰ ਇਲਾਕਾ ਵਿੱਚ ਭੇਜੀ ਗਈ , ਜਦ ਪੁਲਿਸ ਪਾਰਟੀ ਕਰਤਾਰਪੁਰ ਭੁਲੱਥ ਰੋਡ ਤੋਂ ਮੱਲੀਆ ਕਲਾਂ ਪਿੰਡ ਵੱਲ ਨੂੰ ਕਰੀਬ 100 ਗੱਜ ਪੁੱਜੀ ਤਾਂ ਸਾਹਮਣੇ ਤੋਂ ਇੱਕ ਨੌਜਵਾਨ ਪੈਦਲ ਤੁਰਿਆ ਆਉਦਾ ਦਿਖਾਈ ਦਿੱਤਾ । ਜਿਸ ਨੂੰ ਐਸ.ਆਈ ਨਿਰਮਲ ਸਿੰਘ ਨੇ ਸ਼ੱਕ ਦੀ ਬਿਨਾਹ ਪਰ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ । ਜਿਸ ਨੇ ਆਪਣਾ ਨਾਮ ਹਰਪ੍ਰੀਤ ਸਿੰਘ ਹੈਪੀ ਪੁੱਤਰ ਬੱਗਾ ਸਿੰਘ ਵਾਸੀ ਪਿੰਡ ਲੱਖਣ ਖੋਲੇ ਥਾਣਾ ਸੁਭਾਨਪੁਰ ਜਿਲ੍ਹਾ ਕਪੂਰਥਲਾ ਦੱਸਿਆ।

ਜਿਸ ਦੇ ਖੱਬੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ ਹੈਰੋਇਨ ਬ੍ਰਾਮਦ ਹੋਈ । ਜਿਸ ਦਾ ਇਲੈਕਟ੍ਰੋਨਿਕ ਕੰਡੇ ਨਾਲ ਵਜਨ ਕਰਨ ਪਰ 50 ਗ੍ਰਾਮ ਹੈਰੋਇਨ ਹੋਈ । ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 192 ਮਿਤੀ 20.11.2022 ਅ / ਧ 21 ( B ) -61-85 NDPS ACT ਥਾਣਾ ਕਰਤਾਰਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ।

ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ , ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਉਕਤ ਦਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛ – ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਸ ਪਾਸੋ ਖਰੀਦ ਕਰਦਾ ਹੈ ਅਤੇ ਕਿਸ – ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਡ- ਫਾਰਵਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ । ਜਿਸ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ ।

Leave a Reply

Your email address will not be published.

Back to top button