Jalandhar
ਜਲੰਧਰ ਦੇ ਆਪ ਵਿਧਾਇਕ ਦਾ ਸੋਸ਼ਲ ਮੀਡੀਆ ਅਕਾਊਂਟ ਹੋਇਆ ਹੈਕ
Jalandhar AAP MLA's social media account hacked





ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਸੋਸ਼ਲ ਮੀਡੀਆ (ਇੰਸਟਾਗ੍ਰਾਮ ਅਤੇ ਐਕਸ) ਅਕਾਊਂਟ ਹੈਕ ਕਰ ਲਏ ਗਏ ਹਨ। ਜਲੰਧਰ ਸਿਟੀ ਪੁਲਿਸ ਦੀਆਂ ਟੀਮਾਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਇਸ ਅਕਾਊਂਟ ਨੂੰ ਕਿਸਨੇ ਹੈਕ ਕੀਤਾ।
ਤੁਹਾਨੂੰ ਦੱਸ ਦੇਈਏ ਕਿ ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਵਿਧਾਇਕ ਰਮਨ ਅਰੋੜਾ ਦੇ ਫਾਲੋਅਰਸ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਅਕਾਊਂਟ ਤੋਂ ਕੁਝ ਅਜੀਬ ਪੋਸਟਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਖਾਤਾ ਹੈਕ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।