PunjabJalandhar

ਜਲੰਧਰ ਦੇ ਇਸ ਖ਼ੁਦਕੁਸ਼ੀ ਮਾਮਲੇ ‘ਚ ਹਾਈ ਕੋਰਟ ਨੇ SIT ਨੂੰ ਸਖਤ ਹੁਕਮ ਜਾਰੀ

In this Jalandhar suicide case, the High Court issued a strict order to the SIT

ਜਲੰਧਰ ‘ਚ ਦੋ ਭਰਾਵਾਂ ਮਾਨਵਜੀਤ ਅਤੇ ਜਸ਼ਨਦੀਪ ਦੀ ਖ਼ੁਦਕੁਸ਼ੀ ਮਾਮਲੇ ‘ਚ ਐੱਸਆਈਟੀ ਦੀ ਜਾਂਚ ‘ਤੇ ਸਵਾਲ ਚੁੱਕਦੇ ਹੋਏ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ।ਪਟੀਸ਼ਨ ਵਿੱਚ ਜਾਂਚ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈ ਕੋਰਟ ਨੇ ਐਸਆਈਟੀ ਨੂੰ ਇਸ ਮਾਮਲੇ ਦੀ ਜਾਂਚ 31 ਦਸੰਬਰ ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਪਟੀਸ਼ਨ ਦਾਇਰ ਕਰਦੇ ਹੋਏ ਮਾਨਵਦੀਪ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਐੱਸਐੱਚਓ ਇੰਸਪੈਕਟਰ ਨਵਦੀਪ ਸਿੰਘ ਤੋਂ ਤੰਗ ਆ ਕੇ ਉਸ ਦੇ ਦੋ ਭਰਾਵਾਂ ਮਾਨਵਜੀਤ ਅਤੇ ਜਸ਼ਨਦੀਪ ਨੇ 2 ਸਤੰਬਰ ਨੂੰ ਬਿਆਸ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ

ਮਾਨਵਦੀਪ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਦੋਸਤ ਦੀ ਭੈਣ ਪਰਮਿੰਦਰ ਕੌਰ ਦਾ ਉਸ ਦੇ ਪਤੀ ਗੁਰਮੀਤ ਸਿੰਘ ਅਤੇ ਉਸ ਦੇ ਪਰਿਵਾਰ ਨਾਲ ਝਗੜਾ ਰਹਿੰਦਾ ਸੀ। ਇਹ ਮਾਮਲਾ ਜਲੰਧਰ ਡਿਵੀਜ਼ਨ ਨੰਬਰ 1 ਥਾਣੇ ਦੇ ਐਸਐਚਓ ਨਵਦੀਪ ਸਿੰਘ ਕੋਲ ਪੁੱਜਾ।

16 ਅਗਸਤ ਨੂੰ ਥਾਣਾ ਸਦਰ ਵਿੱਚ ਦੋਵਾਂ ਧਿਰਾਂ ਵਿੱਚ ਝਗੜਾ ਹੋ ਗਿਆ ਸੀ। ਇਲਜ਼ਾਮ ਅਨੁਸਾਰ ਇਸ ਦੌਰਾਨ ਲੜਕੇ ਦੇ ਪੱਖ ਨੇ ਪਰਮਿੰਦਰ ਕੌਰ ਅਤੇ ਮਾਨਵਜੀਤ ਨਾਲ ਦੁਰਵਿਵਹਾਰ ਕੀਤਾ। ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਵੀ ਥਾਣੇ ਤੋਂ ਬਾਹਰ ਕੱਢ ਦਿੱਤਾ। ਕੁਝ ਸਮੇਂ ਬਾਅਦ ਇੱਕ ਵਿਅਕਤੀ ਮਾਨਵਜੀਤ ਨੂੰ ਐਸਐਚਓ ਨਵਦੀਪ ਸਿੰਘ ਕੋਲ ਲੈ ਗਿਆ।

 

 

 

 

 

ਮਾਨਵਜੀਤ ਨਾਲ ਦੁਰਵਿਵਹਾਰ

 

 

 

 

 

ਕੁਝ ਮਿੰਟਾਂ ਬਾਅਦ ਅੰਦਰੋਂ ਚੀਕਾਂ ਦੀ ਆਵਾਜ਼ ਸੁਣਾਈ ਦਿੱਤੀ ਅਤੇ ਮਾਨਵਜੀਤ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਨਾਲ ਬੁਰਾ ਸਲੂਕ ਕੀਤਾ ਗਿਆ। ਇੱਥੋਂ ਤੱਕ ਕਿ ਉਸ ਦੀ ਦਸਤਾਰ ਦਾ ਵੀ ਅਪਮਾਨ ਕੀਤਾ ਗਿਆ। ਇਸ ਕਾਰਨ ਮਾਨਵਦੀਪ ਅਤੇ ਉਸ ਦੇ ਭਰਾ ਜਸ਼ਨਦੀਪ ਨੇ ਬਿਆਸ ਵਿੱਚ ਛਾਲ ਮਾਰ ਦਿੱਤੀ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਪੁਲਿਸ ਅਧਿਕਾਰੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਹੈ।

 

ਪਟੀਸ਼ਨਰ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਕਪੂਰਥਲਾ ਦੇ ਐਸਐਸਪੀ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਪਰ ਉਹ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਾਮਲੇ ਦੇ ਤਿੰਨੋਂ ਮੁਲਜ਼ਮ ਪੁਲਿਸ ਅਧਿਕਾਰੀ ਹਨ।

Back to top button