Jalandhar
ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਸੜਕ ਹਾਦਸਾ, ਇਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ
Road accident on Jalandhar-Pathankot National Highway, one youth died, 2 seriously injured
ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਅੱਡਾ ਗਰਨਾ ਸਾਹਿਬ ਨੂੰ ਪੈਦਲ ਜਾ ਰਹੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਗੁੱਸੇ ਵਿਚ ਆਏ ਪਰਿਵਾਰ ਨੇ 2 ਘੰਟੇ ਹਾਈਵੇਅ ਜਾਮ ਕੀਤਾ। ਇਸ ਹਾਦਸੇ ਵਿੱਚ ਸੁਖਿੰਦਰ ਸਿੰਘ ਦੀ ਮੌਤ ਹੋ ਗਈ। ਜਦਕਿ ਪਰਮਜੀਤ ਕੌਰ ਅਤੇ ਰਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ।